ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਧਰਨੇ ‘ਤੇ ਲਿਜਾਣ ਦੇ ਮੁੱਦੇ ਸੰਬੰਧੀ ਸਬ-ਕਮੇਟੀ ਦਾ ਗਠਨ

Giani Harpreet Singh

ਚੰਡੀਗੜ੍ਹ, 25 ਫਰਵਰੀ 2023: ਬੀਤੇ ਦਿਨੀ ਅਜਨਾਲਾ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਤੂਫਾਨ ਦੀ ਰਿਹਾਈ ਲਈ ਆਪਣੇ ਸਮਰਥਕਾਂ ਸਮੇਤ ਥਾਣੇ ਪੁੱਜੇ ਸਨ, ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਥਾਣੇ ਪੁੱਜੇ ਸਨ । ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ। ਜਿਸਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ।

ਜਿਸਦੇ ਚੱਲਦਿਆਂ ਹੁਣ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਸਿੱਖ ਜੱਥੇਬੰਦੀਆਂ ਦੇ ਮੈਂਬਰ ਸ਼ਾਮਲ ਹਨ। ਇਹ ਸਬ-ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਰਿਪੋਰਟ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਨ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾਕਿ ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ ?

Amritpal singh

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।