ਅੰਮ੍ਰਿਤਸਰ 03 ਮਈ 2023: ਦੇਸ਼ ਦੀ ਰਾਖੀ ਲਈ ਸਰਹੱਦ ‘ਤੇ ਡਿਊਟੀ ਦੇ ਰਹੇ ਆਸਾਰਾਮ ਦੇ ਮਣੀਪੁਰ ਬਾਰਡਰ (Manipur) ‘ਤੇ ਗੋਲੀ ਲੱਗਣ ਨਾਲ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਪਾਲ ਸਿੰਘ ਸ਼ਹੀਦ ਹੋ ਗਿਆ | ਹਰਪਾਲ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਜਦੋਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਪਰਿਵਾਰ ਕੋਲ ਪਹੁੰਚੀ ਤਾਂ ਪਰਿਵਾਰ ‘ਤੇ ਦੁੱਖ ਪਹਾੜ ਟੁੱਟ ਗਿਆ, ਇਸਦੇ ਨਾਲ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ |
ਜਿਵੇਂ ਹੀ ਹਰਪਾਲ ਸਿੰਘ ਸੀ ਸ਼ਹਾਦਤ ਦਾ ਪਤਾ ਲੱਗਾ ਤਾਂ ਰਿਸ਼ਤੇਦਾਰਾਂ ਅਤੇ ਗੁਆਂਢੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਹੋਲਦਾਰ ਹਰਪਾਲ ਸਿੰਘ ਦੀ ਪਤਨੀ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ ਅਤੇ 13 ਸਾਲ ਦਾ ਉਨ੍ਹਾਂ ਦਾ ਇਕ ਬੇਟਾ ਵੀ ਹੈ | ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਅਸਾਮ (Manipur) ਦੇ ਵਿੱਚ ਐਤਵਾਰ ਡਿਊਟੀ ਕਰ ਰਹੇ ਸਨ ਤਾਂ ਜਦੋਂ ਪਟਰੋਲਿੰਗ ‘ਤੇ ਗਏ ਤਾਂ ਇਸ ਦੌਰਾਨ ਉਹਨਾਂ ਦੇ ਗੋਲੀ ਲੱਗਣ ਨਾਲ ਮੌਤ ਹੋ ਗਈ |
ਜਿਸ ਦੀ ਖ਼ਬਰ ਸ਼ਾਮ ਵੇਲੇ ਪਰਿਵਾਰ ਨੂੰ ਫੋਨ ਕਰਕੇ ਦਿੱਤੀ ਗਈ ਅਤੇ ਫਿਲਹਾਲ ਉਹਨਾਂ ਦੀ ਮ੍ਰਿਤਕ ਦੇਹ ਅਜੇ ਅੰਮ੍ਰਿਤਸਰ ਨਹੀਂ ਪਹੁੰਚੀ | ਇਸ ਦੇ ਨਾਲ ਹੀ ਸ਼ਹੀਦ ਹਰਪਾਲ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਨੂੰ ਆਪਣੇ ਪਤੀ ਦੀ ਸ਼ਹਾਦਤ ‘ਤੇ ਮਾਣ ਹੈ | ਉਸ ਨੇ ਦੇਸ਼ ਦੀ ਰਾਖੀ ਲਈ ਆਪਣੀ ਜਾਨ ਨੂੰ ਵਾਰ ਦਿੱਤੀ |