ਚੰਡੀਗੜ੍ਹ, 06 ਜੂਨ 2023: ਮਣੀਪੁਰ (Manipur) ‘ਚ ਸੋਮਵਾਰ ਰਾਤ ਨੂੰ ਹੋਈ ਹਿੰਸਾ ‘ਚ ਜ਼ਖਮੀ ਹੋਇਆ BSF ਦਾ ਜਵਾਨ ਸ਼ਹੀਦ ਹੋ ਗਿਆ ਹੈ । ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ ਦੇ ਜਵਾਨ ਦਾ ਨਾਂ ਰਣਜੀਤ ਯਾਦਵ ਦੱਸਿਆ ਜਾ ਰਿਹਾ ਹੈ। ਸੋਮਵਾਰ ਰਾਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਰਫਿਊ ਦੌਰਾਨ ਫਿਰ ਤੋਂ ਹਿੰਸਾ ਭੜਕ ਗਈ। ਇਸ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ, ਜਿਸ ਦਾ ਜੀਵਨ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਵਾਨ ਦੀ ਹਾਲਤ ਵਿਗੜਨ ਕਾਰਨ ਮੌਤ ਹੋ ਗਈ, ਜਦਕਿ ਅਸਾਮ ਰਾਈਫਲਜ਼ ਦੇ ਦੋ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਸੂਬੇ ‘ਚ ਹਿੰਸਾ ਦੇ ਮੱਦੇਨਜ਼ਰ ਮਣੀਪੁਰ ਸਰਕਾਰ ਨੇ ਇੰਟਰਨੈੱਟ ‘ਤੇ ਪਾਬੰਦੀ 10 ਜੂਨ ਤੱਕ ਵਧਾ ਦਿੱਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਚਾਰ ਦਿਨਾਂ ਦੌਰੇ ‘ਤੇ 29 ਮਈ ਨੂੰ ਮਣੀਪੁਰ ਪਹੁੰਚੇ ਸਨ। ਦੌਰੇ ਦੇ ਆਖਰੀ ਦਿਨ (1 ਜੂਨ) ਸ਼ਾਹ ਨੇ ਮਣੀਪੁਰ (Manipur) ਦੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਲਈ ਕਿਹਾ। ਹਥਿਆਰ ਰੱਖਣ ਵਾਲਿਆਂ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਹੋਵੇਗਾ। ਅਮਿਤ ਸ਼ਾਹ ਨੇ ਕਿਹਾ ਸੀ ਕਿ ਤਲਾਸ਼ੀ ਮੁਹਿੰਮ 2 ਜੂਨ ਤੋਂ ਸ਼ੁਰੂ ਹੋਵੇਗੀ।
ਜੇਕਰ ਕੋਈ ਹਥਿਆਰਾਂ ਸਮੇਤ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਬਦਮਾਸ਼ਾਂ ਨੇ ਹਥਿਆਰਾਂ ਨੂੰ ਸਮਰਪਣ ਕਰਨਾ ਸ਼ੁਰੂ ਕਰ ਦਿੱਤਾ।ਮਣੀਪੁਰ ਸਰਕਾਰ ਨੇ ਹਿੰਸਾ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਗੁਹਾਟੀ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਅਜੇ ਲਾਂਬਾ ਕਰਨਗੇ।