ਚੰਡੀਗੜ੍ਹ, 8 ਜੂਨ 2024: ਜੇਡੀਯੂ ਦੇ ਸੀਨੀਅਰ ਆਗੂ ਕੇਸੀ ਤਿਆਗੀ ਨੇ ਦਾਅਵਾ ਕੀਤਾ ਹੈ ਕਿ ਨਿਤੀਸ਼ ਕੁਮਾਰ (Nitish Kumar) ਨੂੰ ਇੰਡੀਆ ਬਲਾਕ ਤੋਂ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ। ਹਾਲਾਂਕਿ ਨਿਤੀਸ਼ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਉਹ ਐਨਡੀਏ ਨਾਲ ਹੀ ਰਹਿਣਗੇ । ਆਰਜੇਡੀ ਨੇ ਕੇਸੀ ਤਿਆਗੀ ਦੇ ਦਾਅਵੇ ਨੂੰ ਮਹਿਜ਼ ਬਿਆਨਬਾਜ਼ੀ ਕਰਾਰ ਦਿੱਤਾ ਹੈ।
ਪਾਰਟੀ ਦੇ ਬੁਲਾਰੇ ਏਜਾਜ਼ ਅਹਿਮਦ ਨੇ ਕਿਹਾ ਹੈ ਕਿ ਕੇਸੀ ਤਿਆਗੀ ਨੂੰ ਪ੍ਰਸਤਾਵ ਦੇਣ ਵਾਲੇ ਵਿਅਕਤੀ ਦੇ ਨਾਂ ਦਾ ਖੁਲਾਸਾ ਕਰਨਾ ਚਾਹੀਦਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ਦੀ ਪਾਰਟੀ ਜੇਡੀਯੂ ਨੂੰ ਲੋਕ ਸਭਾ ਚੋਣਾਂ ਵਿੱਚ 12 ਸੀਟਾਂ ਮਿਲੀਆਂ ਹਨ।
ਜਿਕਰਯੋਗ ਹੈ ਕਿ ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਦੇ ਨਾਲ ਨਵੀਂ ਬਣੀ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਵੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।