Vigilance

Punjab News: ਪਿੰਡ ‘ਚ ਟਰਾਂਸਫਾਰਮਰ ਲਗਾਉਣ ਬਦਲੇ JE ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 11 ਜੁਲਾਈ, 2024: ਵਿਜੀਲੈਂਸ ਬਿਊਰੋ (Vigilance Bureau) ਨੇ ਫਾਜ਼ਿਲਕਾ ਵਿਖੇ ਤਾਇਨਾਤ ਜੇ.ਈ ਕੁਲਬੀਰ ਸਿੰਘ ਨੂੰ 7 ਹਜ਼ਾਰ ਰੁਪਏ ਦੀ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ | ਉਕਤ ਜੇ.ਈ ਨੂੰ ਪਿੰਡ ਮੰਡੀ ਹਜ਼ੂਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ |

ਵਿਜੀਲੈਂਸ (Vigilance Bureau) ਮੁਤਾਬਕ ਉਕਤ ਜੇਈ ਨੇ ਪਿੰਡ ‘ਚ ਟਰਾਂਸਫਾਰਮਰ ਲਗਾਉਣ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ, ਪਰ ਇਹ ਸੌਦਾ 7 ਹਜ਼ਾਰ ਰੁਪਏ ‘ਚ ਤਹਿ ਹੋ ਗਿਆ | ਸ਼ਿਕਾਇਤਕਰਤਾ ਨੇ ਸਾਰੇ ਸਬੂਤ ਵਿਜੀਲੈਂਸ ਨੂੰ ਸੌਂਪ ਦਿੱਤੇ | ਜਿਸ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ 7 ਹਜ਼ਾਰ ਰੁਪਏ ਦੀ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ | ਫਿਰੋਜ਼ਪੁਰ ਰੇਂਜ ‘ਚ ਮਾਮਲਾ ਡਰ ਕਰਕੇ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ |

Scroll to Top