Jharkhand-Accident

Jharkhand: ਝਾਰਖੰਡ ‘ਚ ਬੱਸ ਤੇ ਸਿਲੰਡਰ ਨਾਲ ਭਰੇ ਟਰੱਕ ਵਿਚਾਲੇ ਹੋਈ ਟੱਕਰ,10 ਲੋਕਾਂ ਦੀ ਮੌਤ

ਡੀਗੜ੍ਹ 5 ਜਨਵਰੀ 2022: ਝਾਰਖੰਡ (Jharkhand) ‘ਚ ਬੁੱਧਵਾਰ ਸਵੇਰੇ ਪਾਕੁਰ ਜ਼ਿਲੇ ਦੇ ਅਮਰਾਪਾੜਾ (Amarapada) ਥਾਣਾ ਖੇਤਰ ਦੇ ਅਧੀਨ ਸਲਪਾਤਰਾ ਪਿੰਡ ਨੇੜੇ ਇਕ ਯਾਤਰੀ ਬੱਸ ਅਤੇ ਸਿਲੰਡਰ ਨਾਲ ਭਰੇ ਟਰੱਕ ਵਿਚਾਲੇ ਹੋਈ ਟੱਕਰ ‘ਚ 10 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ 12 ਹੋਰ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਕਮਿਊਨਿਟੀ ਹੈਲਥ ਸੈਂਟਰ ਅਮਰਾਪਾੜਾ (Amarapada) ,ਝਾਰਖੰਡ (Jharkhand) ਵਿਖੇ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ‘ਚ ਬੈਠੇ ਜ਼ਿਆਦਾਤਰ ਯਾਤਰੀ ਡੂੰਘੀ ਨੀਂਦ ‘ਚ ਸਨ। ਜਦੋਂ ਬੱਸ ਅਚਾਨਕ ਟਕਰਾ ਗਈ ਤਾਂ ਸਵਾਰੀਆਂ ਨੇ ਧਮਾਕੇ ਵਰਗੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਲੋਕ ਜਾਗ ਗਏ ਅਤੇ ਉਨ੍ਹਾਂ ਨੇ ਆਪਣੇ ਕੁਝ ਸਾਥੀਆਂ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਸੜਕ ‘ਤੇ ਪਏ ਦੇਖਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਦੇ ਨਾਲ ਹੀ ਇੰਨੀ ਵੱਡੀ ਗਿਣਤੀ ‘ਚ ਲੋਕਾਂ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਗਿਆ ਹੈ ਕਿ ਬਰਹਰਵਾ ਤੋਂ ਪਾਗਲ ਬਾਬਾ ਨਾਂ ਦੀ ਯਾਤਰੀ ਬੱਸ ਦੁਮਕਾ ਵੱਲ ਜਾ ਰਹੀ ਸੀ, ਇਸੇ ਦੌਰਾਨ ਸਲਪਾਤਰਾ ਨੇੜੇ ਇਕ ਟੈਂਕਰ ਅਤੇ ਯਾਤਰੀ ਬੱਸ ਵਿਚਾਲੇ ਟੱਕਰ ਹੋ ਗਈ। ਚਸ਼ਮਦੀਦਾਂ ਮੁਤਾਬਕ ਇਸ ਘਟਨਾ ਦਾ ਮੁੱਖ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਥਾਣਾ ਅਮਦਾਪਾਰਾ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਵਿਖੇ ਪਹੁੰਚਾਇਆ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਕੁਝ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਦੀ ਹਸਪਤਾਲ ਲਿਜਾਂਦੇ ਸਮੇਂ ਅਤੇ ਇਲਾਜ ਦੌਰਾਨ ਮੌਤ ਹੋ ਗਈ। ਗੰਭੀਰ ਜ਼ਖਮੀਆਂ ਨੂੰ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਅਜੇ ਵੀ ਗੰਭੀਰ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

Scroll to Top