ਚੰਡੀਗੜ੍ਹ, 13 ਨਵੰਬਰ 2024: Jharkhand By Election: ਝਾਰਖੰਡ ਵਿਧਾਨ ਸਭਾ ਲਈ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ | ਝਾਰਖੰਡ ਵਿਧਾਨ ਸਭਾ ਦੀਆਂ ਕੁੱਲ 81 ਸੀਟਾਂ ਹਨ | ਇਨ੍ਹਾਂ ‘ਚੋਂ ਪਹਿਲੇ ਪੜਾਅ ‘ਚ ਝਾਰਖੰਡ ਦੀਆਂ 43 ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਵੋਟਰ ਟਰਨਆਊਟ ਐਪ ‘ਤੇ ਜਾਰੀ ਕੀਤੇ ਗਏ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਦੁਪਹਿਰ 3 ਵਜੇ ਤੱਕ 59.28 ਫੀਸਦੀ ਤੋਂ ਵੱਧ ਵੋਟਿੰਗ ਹੋਈ।
ਇਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਐਮਐਸ ਧੋਨੀ ਆਪਣੀ ਘਰਵਾਲੀ ਸਾਕਸ਼ੀ ਦੇ ਨਾਲ ਰਾਂਚੀ ਦੇ ਇੱਕ ਪੋਲਿੰਗ ਬੂਥ ‘ਤੇ ਵੋਟ ਭੁਗਤਾਈ ਹੈ | ਉਥੇ ਹੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਤੱਕ ਪ੍ਰਾਪਤ ਜਾਣਕਾਰੀ ਮੁਤਾਬਕ ਭਾਵਨਾਥਪੁਰ ‘ਚ 2 ਅਤੇ ਜਮਸ਼ੇਦਪੁਰ ‘ਚ 3 ਮਾਮਲਿਆਂ ‘ਚ ਐਫ.ਆਈ.ਆਰ ਦਰਜ ਕੀਤੀ ਗਈ ਹੈ।
ਝਾਰਖੰਡ (Jharkhand ) ਦੇ ਸਾਬਕਾ ਮੁੱਖ ਮੰਤਰੀ ਅਤੇ ਸਰਾਇਕੇਲਾ ਹਲਕੇ ਤੋਂ ਭਾਜਪਾ ਉਮੀਦਵਾਰ ਚੰਪਾਈ ਸੋਰੇਨ ਨੇ ਦਾਅਵਾ ਕੀਤਾ ਹੈ ਕਿ ‘ਭਾਜਪਾ ਕੋਲਹਾਨ ਦੀਆਂ 14 ਸੀਟਾਂ ‘ਚੋਂ 14 ‘ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਿਰਫ਼ ਐਨਡੀਏ ਗਠਜੋੜ ਹੀ ਜਿੱਤੇਗਾ |
ਇਸ ਦੌਰਾਨ ਗੰਡੇਯਾ ਵਿਧਾਨ ਸਭਾ ਸੀਟ ਤੋਂ ਜੇਐਮਐਮ ਦੀ ਉਮੀਦਵਾਰ ਕਲਪਨਾ ਸੋਰੇਨ ਨੇ ਕਿਹਾ, “ਮੈਂ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਸਰਕਾਰ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।” ਦੂਜੇ ਪੜਾਅ ਦੀ ਵੋਟਿੰਗ 20 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।