ਝਾਰਖੰਡ: ਚੰਪਈ ਸਰਕਾਰ ਨੇ ਬਹੁਮਤ ਹਾਸਲ ਕੀਤਾ, ਹੱਕ ‘ਚ 47 ਵੋਟਾਂ ਪਈਆਂ

Jharkhand

ਚੰਡੀਗੜ੍ਹ, 05 ਫਰਵਰੀ, 2024: ਝਾਰਖੰਡ (Jharkhand) ਦੀ ਚੰਪਈ ਸੋਰੇਨ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਹਾਸਲ ਕਰ ਲਿਆ ਹੈ। ਚੰਪਈ ਸਰਕਾਰ ਦੇ ਹੱਕ ਵਿੱਚ 47 ਅਤੇ ਸਰਕਾਰ ਦੇ ਵਿਰੋਧ ਵਿੱਚ 29 ਵੋਟਾਂ ਪਈਆਂ। ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਚੰਪਈ ਸਰਕਾਰ (Jharkhand) ਨੇ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਭਰੋਸੇ ਦੇ ਮਤੇ ਦੇ ਹੱਕ ਵਿੱਚ 47 ਵੋਟਾਂ ਪਈਆਂ ਅਤੇ ਵਿਰੋਧ ਵਿੱਚ 29 ਵੋਟਾਂ ਪਈਆਂ। ਇਸ ਨਾਲ ਵਿਧਾਨ ਸਭਾ ਦੀ ਕਾਰਵਾਈ 6 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।