ਮੋਹਾਲੀ, 08 ਨਵੰਬਰ 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਵੱਡੀ ਗਿਣਤੀ ‘ਚ ਜੀਤੂ ਕਲੋਨੀ ਰਾਏਪੁਰ ਤੋਂ ਗੁਰਦੇਵ ਸਿੰਘ ਸਾਬਕਾ ਸਰਪੰਚ ਪਿੰਡ ਬੜ ਮਾਜਰਾ ਅਤੇ ਉਨ੍ਹਾਂ ਦਾ ਪੋਤਾ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰ ਸਮੇਤ ਸਾਰੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਮਾਣ-ਸਤਿਕਾਰ ਦਿੱਤਾ ਜਾਂਦਾ |
ਹਲਕਾ ਮੋਹਾਲੀ ‘ਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੌਜੂਦਾ ਵਿਧਾਇਕ ਸ. ਕੁਲਵੰਤ ਸਿੰਘ ਦੇ ਕੰਮ ਕਰਨ ਦੇ ਤਰੀਕੇ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਸੈਂਕੜੇ ਪਰਿਵਾਰ ‘ਆਪ’ ਦਾ ਹਿੱਸਾ ਬਣ ਰਹੇ ਹਨ | ਇਸੇ ਕੜੀ ਤਹਿਤ ਅੱਜ ਜੁਝਾਰ ਨਗਰ, ਬੜ ਮਾਜਰਾ ਅਤੇ ਰਾਏਪੁਰ ਆਦਿ ਪਿੰਡਾਂ ਅਤੇ ਮੁਹੱਲਿਆ ਦੇ ਲਗਭਗ 250 ਪਰਿਵਾਰਾਂ ਨੇ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ | ਇਸ ਦੌਰਾਨ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ‘ਚ ਬੀਬੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਆਮ ਲੋਕਾਂ ਦੀ ਹੈ ਤੇ ਹੁਣ ਆਮ ਲੋਕ ਇਸ ਗੱਲ ਨੂੰ ਮਹਿਸੂਸ ਕਰ ਰਹੇ ਹਨ | ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨਾਲ ਧੋਖਾ ਹੀ ਕੀਤਾ ਹੈ | ਹੁਣ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਰਹੇ ਹਨ, ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਬਹੁਤ ਛੇਤੀ ਗਰੀਬ ਪਰਿਵਾਰਾਂ ਲਈ ਲਗਭਗ 1000 ਫਲੈਟ ਬਣਾਏ ਜਾਣਗੇ ਜੋ ਬਹੁਤ ਘੱਟ ਕੀਮਤਾਂ ‘ਤੇ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਦੇਵੇਗੀ |
ਸ. ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਲਗਾਤਾਰ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਵਿੱਚ ਜ਼ਿਆਦਾਤਰ ਨੌਜਵਾਨ ਹਨ, ਇਹ ਨੌਜਵਾਨ ਹੀ ਪਾਰਟੀ ਦੀ ਰੀੜ ਦੀ ਹੱਡੀ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਪਾਰਟੀ ‘ਚ ਇਮਾਨਦਾਰੀ ਨਾਲ ਕੰਮ ਕਰਨ ਦੀ ਨਸੀਹਤ ਵੀ ਦਿੱਤੀ |
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਵਿੱਚ ਹਰ ਇੱਕ ਵਰਗ ਦਾ ਖਿਆਲ ਰੱਖਿਆ ਜਾਂਦਾ ਹੈ | ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਵਿਧਾਇਕ ਅਤੇ ਵਰਕਰਾਂ ਤੱਕ ਸਾਰੇ ਲੋਕਾਂ ਦੇ ਵਿਚਕਾਰ ਜਾ ਕੇ ਮੁਸ਼ਕਿਲਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ |
ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਦੇ ਨਾਲ ਜਤਿੰਦਰ ਸਿੰਘ ਜੀਤੂ, ਸ. ਗੁਰਦੇਵ ਸਿੰਘ ਸਾਬਕਾ ਸਰਪੰਚ ਪਿੰਡ ਬੜ ਮਾਜਰਾ, ਸ. ਤਰਨਜੀਤ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ, ਹੈਪੀ (ਪੀ.ਏ.), ਅਕਬਿੰਦਰ ਸਿੰਘ ਗੋਸਲ , ਆਰ.ਪੀ. ਸ਼ਰਮਾ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਚੰਨਾ, ਰਾਜੂ ਪ੍ਰਧਾਨ ਟਰੱਕ ਯੂਨੀਅਨ, ਮਨਪ੍ਰੀਤ ਰਾਏਪੁਰ, ਅਮਨਦੀਪ ਸੰਨੀ, ਗੁਰਨਾਮ ਸਿੰਘ, ਕੁਲਦੀਪ ਪੰਚ, ਬਲਬੀਰ ਬੀਰਾ, ਸੁਰਿੰਦਰ ਸਿੰਘ, ਮਨਜੀਤ ਪੰਚ, ਪਰੀਵਿੰਕਲ ਗਰੇਵਾਲ, ਗੁਰਦੇਵ ਧੋਲੀ, ਬੱਬੂ ਬੜ ਮਾਜਰਾ, ਮਨੋਜ, ਵਸੀਮ ਆਦਿ ਹੋਰ ਹਾਜ਼ਰ ਰਹੇ |