ਚੰਡੀਗੜ੍ਹ, 22 ਅਗਸਤ 2024: ਜੰਮੂ-ਕਸ਼ਮੀਰ (Jammu and Kashmir) ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਪਾਰਟੀ ਦਾ ਗਠਜੋੜ ਹੋ ਗਿਆ ਹੈ | ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨਸੀ ਅਤੇ ਕਾਂਗਰਸ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਸ਼ਾਮ ਤੱਕ ਪੜਾਅਵਾਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।
ਕਾਂਗਰਸ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਸ਼੍ਰੀਨਗਰ (Jammu and Kashmir) ‘ਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਅਤੇ ਉਪ ਪ੍ਰਧਾਨ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਹੈ । ਦੋਵੇਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ‘ਤੇ ਚਰਚਾ ਕੀਤੀ ਜਾ ਰਹੀ ਹੈ ਅਤੇ ਸ਼ਾਮ ਤੱਕ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਕਾਂਗਰਸ ਨੇ ਕਿਹਾ ਹੈ ਕਿ ਸਾਡੀ ਮੀਟਿੰਗ ਹੋਈ। ਸਾਡੀਆਂ ਯੋਜਨਾਵਾਂ ਸਹੀ ਰਸਤੇ ‘ਤੇ ਹਨ ਅਤੇ ਸਾਨੂੰ ਉਮੀਦ ਹੈ ਕਿ ਗਠਜੋੜ ਵਧੀਆ ਚੱਲੇਗਾ। ਅਸੀਂ ਸੀਟਾਂ ਦੀ ਵੰਡ ‘ਤੇ ਚਰਚਾ ਕਰ ਰਹੇ ਹਾਂ। ਅੱਜ ਸ਼ਾਮ ਤੱਕ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।