ਚੰਡੀਗੜ੍ਹ, 13 ਜੂਨ 2024: (J&K attacks) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ (Jammu and Kashmir) ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤਿ+ਵਾਦ ਵਿਰੋਧੀ ਸਮਰੱਥਾ ਦੀ ਪੂਰੀ ਵਰਤੋਂ ਕਰਨ ਲਈ ਕਿਹਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਅਤਿ+ਵਾਦ ਵਿਰੋਧੀ ਕਾਰਵਾਈਆਂ ‘ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਵੀ ਗੱਲਬਾਤ ਕੀਤੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਜਾਇਜ਼ਾ ਲਿਆ।
ਪਿਛਲੇ ਕੁਝ ਦਿਨਾਂ ‘ਚ ਜੰਮੂ-ਕਸ਼ਮੀਰ (Jammu and Kashmir) ‘ਚ ਕਈ ਅਤਿਵਾਦੀ ਹਮਲੇ ਹੋਏ ਹਨ। ਅਤਿਵਾਦੀਆਂ ਨੇ ਪਿਛਲੇ ਚਾਰ ਦਿਨਾਂ ‘ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ‘ਚ ਚਾਰ ਥਾਵਾਂ ‘ਤੇ ਹਮਲੇ ਕੀਤੇ ਹਨ। ਜਿਸ ਕਾਰਨ ਦਸ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸੀਆਰਪੀਐਫ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ। ਇਸ ਤੋਂ ਇਲਾਵਾ ਸੱਤ ਸੁਰੱਖਿਆ ਮੁਲਾਜ਼ਮ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ। ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸ਼ੱਕੀ ਅਤਿ+ਵਾਦੀਆਂ ਦੇ ਸਕੈਚ ਜਾਰੀ ਕੀਤੇ ਜਾ ਰਹੇ ਹਨ।