ਚੰਡੀਗੜ੍ਹ, 11 ਸਤੰਬਰ 2024: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ‘ਚ ਬੀਬੀਆਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ (Mega placement camps) ਲਗਾਏ ਗਏ । ਇਹਨਾਂ ਕੈਪਾਂ ‘ਚ ਕੁੱਲ 1223 ਬੀਬੀਆਂ ਨੂੰ ਨੌਕਰੀ ਲਈ ਚੁਣਿਆ ਹੈ | ਇਸਦੇ ਨਾਲ ਹੀ 50 ਬੀਬੀਆ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ (Mega placement camps) ‘ਚ 2829 ਬੀਬੀਆਂ ਨੇ ਹਿੱਸਾ ਲਿਆ। ਇਨ੍ਹਾਂ ਕੈਂਪਾਂ ‘ਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ। ਇਨ੍ਹਾਂ ਪਲੇਸਮੈਂਟ ਕੈਂਪਾਂ ‘ਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਹੋਈ ਹੈ।