stenographers

Jobs: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ, 18 ਸਤੰਬਰ 2024: ਪੰਜਾਬ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ (stenographers) ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਵਚਨਬੱਧ ਹੈ |

ਡਾ. ਬਲਜੀਤ ਕੌਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਅਤੇ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ ਕਿਹਾ | ਉਹਨਾਂ ਕਿਹਾ ਕਿ ਸੂਬਾ ਸਰਕਾਰ ਵਾਅਦੇ ਮੁਤਾਬਕ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ‘ਚ ਨਾ ਜਾਣਾ ਪਵੇ।

Scroll to Top