Site icon TheUnmute.com

Jobs: CM ਮਾਨ ਅੱਜ ਨਵ-ਨਿਯੁਕਤ ਮੁਲਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

appointment letters

ਚੰਡੀਗੜ੍ਹ, 03 ਦਸੰਬਰ 2024: ਪਟਿਆਲਾ (Patiala) ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ‘ਚ ਨਵ-ਨਿਯੁਕਤ ਮੁਲਜ਼ਮਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ (appointment letters) ਸੌਂਪਣਗੇ | ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰੀਬ 485 ਨੌਜਵਾਨਾਂ ਨੂੰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ | ਇਸ ਸਮਾਗਮ ਸੰਬੰਧੀ ਪਟਿਆਲਾ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ |

ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਸ ਤੋਂ ਪਹਿਲਾਂ ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਚੋਣ ਜ਼ਾਬਤਾ ਲੱਗਾ ਹੋਇਆ ਸੀ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਨਹੀਂ ਕਰਵਾਏ ਜਾ ਰਹੇ ਸਨ। ਚੋਣ ਜ਼ਾਬਤਾ ਹਟਦਿਆਂ ਹੀ ਪੰਜਾਬ ਸਰਕਾਰ ਮੁੜ ਸਰਗਰਮ ਹੋ ਗਈ ਹੈ।

ਇਸ ਦੌਰਾਨ ਸਿਹਤ ਵਿਭਾਗ ‘ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ‘ਚ 13 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਕੁੱਲ 49,427 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀਆਂ ਹਨ |

Exit mobile version