ਚੰਡੀਗੜ੍ਹ, 07 ਦਸੰਬਰ 2024: Punjab Latest News: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਵਿਭਾਗ ‘ਚ ਨਵ-ਨਿਯੁਕਤ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੌਰਾਨ ਨਵ-ਨਿਯੁਕਤ ਲਾਅ ਅਫ਼ਸਰ ਕੁਲਵੰਤ ਸਿੰਘ, ਕਲਰਕ ਰੁਪਾਲੀ ਤੇ ਮਿਲਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ | ਇਸ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਿਭਾਗੀ ਸਕੱਤਰ ਰਾਹੁਲ ਤਿਵਾੜੀ ਨੇ ਵੀ ਨਵੇਂ ਮੁਲਾਜ਼ਮਾਂ ਨੂੰ ਵਧਾਈ ਦਿੱਤੀ |
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab government) ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ‘ਚ ਹੁਣ ਤੱਕ 50 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਸਰਕਾਰੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ 223 ਮੁਲਾਜ਼ਮਾਂ ਦੀ ਭਰਤੀ ਕੀਤੀ ਹੈ। ਇਸਦੇ ਨਾਲ ਹੀ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ |
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਨਿਵੇਸ਼ਕਾਂ ਨੂੰ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਪ੍ਰਦਾਨ ਕੀਤਾ ਹੈ |
Read More: Job: ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ