ਅੰਮ੍ਰਿਤਸਰ, 11 ਦਸੰਬਰ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਕਥਾ ਕਰਨ ਵਾਸਤੇ ਪਹੁੰਚੇ | ਜਿੱਥੇ ਉਹਨਾਂ ਵੱਲੋਂ ਓਥੇ ਹੀ ਪਾਕਿਸਤਾਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਉਹਨਾਂ ਨਨਕਾਣਾ ਸਾਹਿਬ ਵਿੱਚ ਗਏ ਸਨ ਤਾਂ ਉਸ ਵੇਲੇ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਤਸਵੀਰ ਗੁਰੂ ਸਾਹਿਬਾਨਾਂ ਦੇ ਸਾਹਮਣੇ ਨਹੀਂ ਦੇਖੀ ਸੀ |
ਪੱਤਰਕਾਰਾਂ ਦੇ ਇੱਕ ਸਵਾਲ ‘ਤੇ ਕਿ ਪਾਕਿਸਤਾਨ ‘ਚ ਮੁਹੰਮਦ ਜਿਨਾਹ ਦੀ ਤਸਵੀਰ ਗੁਰੂ ਨਾਨਕ ਦੇਵ ਜੀ ਤਸਵੀਰ ਤੋਂ ਉਪਰ ਲੱਗੀ ਹੈ | ਇਸ ਸਵਾਲ ‘ਤੇ ਸਿੰਘ ਸਾਹਿਬ (Giani Harpreet Singh) ਨੇ ਕਿਹਾ ਨਨਕਾਣਾ ਸਾਹਿਬ ਗਿਆ ਹਾਂ ਮੇਰੀ ਨਜ਼ਰ ‘ਚ ਅਜਿਹੀ ਤਸਵੀਰ ਨਹੀਂ ਆਈ ਪਰ ਗਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕਿਸੇ ਦੀ ਤਸਵੀਰ ਨਹੀਂ ਲੱਗਣੀ ਚਾਹੀਦੀ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਣਾ ਚਾਹੀਦਾ ਹੈ |
ਉਹਨਾਂ ਨੇ ਕਿਹਾ ਕਿ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ, ਉੱਥੇ ਕਿਸੇ ਵੀ ਤਰ੍ਹਾਂ ਦੀ ਤਸਵੀਰ ਲਾਉਣਾ ਸਹੀ ਨਹੀਂ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਟਾਰਗੇਟ ਕਿਲਿੰਗ ਮੰਦਭਾਗਾ ਵਰਤਾਰਾ, ਚਾਹੇ ਕੀਤੇ ਵੀ ਹੋਵੇ, ਇਸ ‘ਤੇ ਠੱਲ੍ਹ ਪੈਣੀ ਚਾਹੀਦੀ ਹੈ | ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਮਜੀਤ ਸਿੰਘ ਪੰਜਵੜ ਦੇ ਬੇਟੇ ਨੂੰ ਅਸਥੀਆਂ ਪਰਵਾਹ ਕਰਨ ਲਈ ਰੋਕਿਆ ਜਾਣਾ ਮੰਦਭਾਗਾ ਹੈ |
ਉਨ੍ਹਾਂ ਨੇ ਬੰਦੀ ਸਿੰਘਾਂ ਦੇ ਰਿਹਾਈ ਨੂੰ ਲੈ ਕੇ ਕਿਹਾ ਕਿ ਇਕੱਠੇ ਹੋ ਕੇ ਹੰਭਲਾ ਮਾਰਿਆ ਜਾਵੇ ਅਤੇ ਸਾਂਝੇ ਤੌਰ ”ਤੇ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਰਕਾਰ ਨੂੰ ਜਾਗਣਾ ਚਾਹੀਦਾ ਹੈ | ਨੌਜਵਾਨ ਕੁੜੀਆਂ ਮੁੰਡਿਆਂ ਦਾ ਨਸ਼ੇ ‘ਚ ਪੈਣਾ ਆਉਣ ਵਾਲੇ ਸਮੇਂ ਲਈ ਖ਼ਤਰਾ ਹੈ | ਜਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ।