July 5, 2024 5:23 am
farmers

ਜਿੱਤ ਦੀ ਖੁਸ਼ੀ : ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 13 ਦਸੰਬਰ 2021 : ਕੇਂਦਰ ਸਰਕਾਰ (Union Governmen) ਵੱਲੋਂ ਕਿਸਾਨਾਂ (Farmers) ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਜਸ਼ਨ ਮਨਾ ਰਹੇ ਹਨ। 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਆ ਰਹੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਕਿਸਾਨ ਜੱਥੇਬੰਦੀਆਂ ਦੇ ਨਾਲ ਕਿਸਾਨ (Farmers)  ਆਗੂ ਬਲਬੀਰ ਸਿੰਘ ਰਾਜੇਵਾਲ ਵੀ ਹਾਜ਼ਰ ਸਨ। ਜਾਣਕਾਰੀ ਅਨੁਸਾਰ ਕਿਸਾਨ ਜੱਥੇਬੰਦੀ ਕਿਸਾਨ ਆਗੂਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਮੱਥਾ ਟੇਕਣਗੇ ਅਤੇ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ।