July 5, 2024 6:02 am
JP Nadda

ਜੇ.ਪੀ. ਨੱਡਾ ਨੇ ਚਿਰਾਗ ਪਾਸਵਾਨ ਨੂੰ ਲਿਖੀ ਚਿੱਠੀ, ਲੋਕ ਜਨਸ਼ਕਤੀ ਪਾਰਟੀ ਨੂੰ NDA ਦਾ ਦੱਸਿਆ ਅਹਿਮ ਹਿੱਸਾ

ਚੰਡੀਗੜ੍ਹ, 15 ਜੁਲਾਈ 2023: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ। ਜਿੱਥੇ ਭਾਜਪਾ ਦੇ ਖਿਲਾਫ 15 ਵਿਰੋਧੀ ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਇਸ ਦੇ ਨਾਲ ਹੀ ਭਾਜਪਾ ਨੇ 18 ਜੁਲਾਈ ਨੂੰ ਨਵੀਂ ਦਿੱਲੀ ਵਿੱਚ ਐਨਡੀਏ ਦੀ ਮੀਟਿੰਗ ਵੀ ਸੱਦੀ ਹੈ। ਇਸ ਮੀਟਿੰਗ ਨੂੰ ਲੈ ਕੇ ਭਾਜਪਾ ਨੇ ਹੋਰ ਪਾਰਟੀਆਂ ਨੂੰ ਪੱਤਰ ਲਿਖ ਕੇ ਸੱਦਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਜੇ.ਪੀ. ਨੱਢਾ (JP Nadda) ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨੂੰ ਪੱਤਰ ਲਿਖ ਕੇ 18 ਜੁਲਾਈ ਨੂੰ ਦਿੱਲੀ ਵਿਚ ਹੋਣ ਵਾਲੀ ਐਨ.ਡੀ.ਏ. ਦੀ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜ਼ਮਹੂਰੀ ਗਠਜੋੜ (ਐਨ.ਡੀ.ਏ.) ਦਾ ਇਕ ਮਹੱਤਵਪੂਰਨ ਹਿੱਸਾ ਹੈ।