ਚੰਡੀਗੜ੍ਹ 14 ਦਸੰਬਰ 2021: ਕੇਰਲ ਹਾਈ ਕੋਰਟ (Kerala High Court) ‘ਚ ਇੱਕ ਵਿਅਕਤੀ ਵਲੋਂ ਕੋਵਿਡ-19 ਵੈਕਸੀਨ ਸਰਟੀਫਿਕੇਟ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਪਾਈ ਸੀ | ਇਸਦੇ ਚੱਲਦੇ ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਕੋਵਿਡ-19 ਵੈਕਸੀਨ ਸਰਟੀਫਿਕੇਟ (vaccine certificate) ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪਟੀਸ਼ਨਕਰਤਾ ਨੂੰ ਪੁੱਛਿਆ ਕਿ ਕੀ ਉਹ ਪ੍ਰਧਾਨ ਮੰਤਰੀ ਤੋਂ ਸ਼ਰਮ ਮਹਿਸੂਸ ਕਰਦੇ ਹਨ ?। ਜਸਟਿਸ ਪੀ.ਵੀ. ਕੁਨਹੀਕ੍ਰਿਸ਼ਨਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੀ ਜਨਤਾ ਨੇ ਚੁਣਿਆ ਹੈ ਅਤੇ ਇਸ ਲਈ ਟੀਕਾਕਰਨ ਸਰਟੀਫਿਕੇਟ (vaccine certificate) ‘ਤੇ ਉਨ੍ਹਾਂ ਦੀ ਤਸਵੀਰ ਲਗਾਉਣ ‘ਚ ਕੀ ਗਲਤ ਹੈ ?, ਜਦੋਂ ਪਟੀਸ਼ਨਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਦੂਜੇ ਦੇਸ਼ਾਂ ਵਿੱਚ ਅਜਿਹੀ ਕੋਈ ਪਰੰਪਰਾ ਨਹੀਂ ਹੈ, ਤਾਂ ਜੱਜ ਨੇ ਟਿੱਪਣੀ ਕੀਤੀ, “ਕੀ ਤੁਹਾਨੂੰ ਆਪਣੇ ਪ੍ਰਧਾਨ ਮੰਤਰੀ ‘ਤੇ ਮਾਣ ਨਹੀਂ ਹੈ “, ਸਾਨੂੰ ਤਾਂ ਹੈ “।
ਪਟੀਸ਼ਨਕਰਤਾ (petitioner) ਪੀਟਰ ਮਲਿਆਪ੍ਰੰਪਿਲ ਦੇ ਵਕੀਲ ਨੇ ਕਿਹਾ ਕਿ ਕਿਉਂਕਿ ਸਰਟੀਫਿਕੇਟ ਇੱਕ ‘ਨਿੱਜੀ ਸਥਾਨ’ ਹੈ, ਜਿੱਥੇ ਵਿਅਕਤੀਗਤ ਨਿੱਜੀ ਵੇਰਵੇ ਦਰਜ ਕੀਤੇ ਜਾਂਦੇ ਹਨ, ਕਿਸੇ ਵਿਅਕਤੀ ਦੀ ਗੋਪਨੀਯਤਾ ‘ਤੇ ਦਖਲ ਦੇਣਾ ਗੈਰ-ਵਾਜਬ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਦੇਸ਼ ਦੇ 100 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਦੀ ਤਸਵੀਰ ਨਾਲ ਕੋਈ ਦਿੱਕਤ ਨਜ਼ਰ ਨਹੀਂ ਆ ਰਹੀ ਹੈ, ਫਿਰ ਤੁਹਾਨੂੰ ਕੀ ਪਰੇਸ਼ਾਨੀ ਹੈ? ਅਦਾਲਤ ਨੇ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰੇਗੀ ਕਿ ਜੇਕਰ ਅਜਿਹਾ ਨਹੀਂ ਹੈ, ਤਾਂ ਉਹ ਮਾਮਲੇ ਦਾ ਨਿਪਟਾਰਾ ਕਰੇਗੀ।