ਚੰਡੀਗੜ੍ਹ, 10 ਅਗਸਤ, 2024: ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ (Harchand Singh Barsat) ਨੇ ‘ਆਪ’ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦੇਸ਼ ‘ਚ ਨਿਆਂ ਪ੍ਰਣਾਲੀ ਸਰਵਉੱਚ ਹੈ |
ਹਰਚੰਦ ਸਿੰਘ ਬਰਸਟ (Harchand Singh Barsat) ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਝੂਠੇ ਕੇਸਾਂ ‘ਚ ਜੇਲ੍ਹ ਭੇਜ ਰਹੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਕਰਾਰਾ ਜਵਾਬ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦਿਆ ਖ਼ਿਲਾਫ ਕੋਈ ਸਬੂਤ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਬੱਚਿਆ ਨੂੰ ਚੰਗੀ ਸਿੱਖਿਆ ਦੇਣ ਲਈ ਮਿਸਾਲੀ ਕੰਮ ਕੀਤੇ ਹਨ |