Justice DY Chandrachud

ਜਸਟਿਸ ਡੀ.ਵਾਈ ਚੰਦਰਚੂੜ ਹੋਣਗੇ ਦੇਸ਼ ਦੇ ਨਵੇਂ ਚੀਫ਼ ਜਸਟਿਸ, ਰਾਸ਼ਟਰਪਤੀ ਨੇ ਲਾਈ ਮੋਹਰ

ਚੰਡੀਗੜ੍ਹ 17 ਅਕਤੂਬਰ 2022: ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੁਪਰੀਮ ਕੋਰਟ ਦੇ ਜਸਟਿਸ ਡਾ. ਜਸਟਿਸ ਡੀ.ਵਾਈ ਚੰਦਰਚੂੜ (Justice DY Chandrachud) ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਭਾਰਤ ਦੇ ਸੀਜੇਆਈ ਵਜੋਂ ਜਸਟਿਸ ਡੀ.ਵਾਈ ਚੰਦਰਚੂੜ ਦਾ ਕਾਰਜਕਾਲ 9 ਨਵੰਬਰ 2022 ਤੋਂ ਲਾਗੂ ਹੋਵੇਗਾ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਜਿਕਰਯੋਗ ਹੈ ਕਿ ਯੂ ਯੂ ਲਲਿਤ ਨੇ ਮੰਗਲਵਾਰ 11 ਅਕਤੂਬਰ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਚੰਦਰਚੂੜ ਸਿੰਘ ਦਾ ਨਾਂ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਸੀ । ਤੁਹਾਨੂੰ ਦੱਸ ਦੇਈਏ ਕਿ ਜਸਟਿਸ ਯੂਯੂ ਲਲਿਤ ਅਗਲੇ ਮਹੀਨੇ ਯਾਨੀ 8 ਨਵੰਬਰ ਨੂੰ ਸੀਜੇਆਈ ਦੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਜਸਟਿਸ ਡੀ.ਵਾਈ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋਣਗੇ |

 

Scroll to Top