Justice Zora Singh

ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਜਸਟਿਸ ਜ਼ੋਰਾ ਸਿੰਘ

ਚੰਡੀਗੜ੍ਹ, 12 ਅਪ੍ਰੈਲ 2024: 2019 ਦੀਆਂ ਲੋਕ ਸਭਾ ਚੋਣਾਂ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਸਟਿਸ ਜ਼ੋਰਾ ਸਿੰਘ (Justice Zora Singh) ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਸਟਿਸ ਜ਼ੋਰਾ ਸਿੰਘ ਆਜ਼ਾਦ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਜ਼ੋਰਾ ਸਿੰਘ ਦੇ ਲੋਕ ਸਭਾ ਚੋਣਾਂ 2024 ਦੇ ਚੋਣ ਮੈਦਾਨ ਵਿੱਚ ਉਤਰਨ ਦੇ ਫੈਸਲੇ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ |

ਜਸਟਿਸ ਜ਼ੋਰਾ ਸਿੰਘ (Justice Zora Singh) ਨੂੰ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਪਹਿਲੀ ਜਾਂਚ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਕਮਿਸ਼ਨ ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਕਿਹਾ ਜਾਂਦਾ ਸੀ। ਇੱਕ ਇੰਟਰਵਿਊ ਵਿੱਚ ਜਸਟਿਸ ਜ਼ੋਰਾ ਸਿੰਘ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਵਾਂਗ ਆਮ ਆਦਮੀ ਪਾਰਟੀ ਵੀ ਜੁਮਲਾ ਪਾਰਟੀ ਬਣ ਕੇ ਰਹਿ ਗਈ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤੇ ਵਾਅਦਿਆਂ ‘ਤੇ ਕੋਈ ਅਮਲ ਨਹੀਂ ਹੋਇਆ।

Scroll to Top