K Kavita

ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਕੇ. ਕਵਿਤਾ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 20 ਮਈ, 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਇੱਕ ਵਾਰ ਫਿਰ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਆਗੂ ਕੇ. ਕਵਿਤਾ (K. Kavita) ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ 3 ਜੂਨ ਤੱਕ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ।

ਈਡੀ ਨੇ ਦੋਸ਼ ਲਾਇਆ ਸੀ ਕਿ ‘ਸਾਊਥ ਗਰੁੱਪ’ ਨੇ ਦਿੱਲੀ ਵਿੱਚ ਸ਼ਰਾਬ ਦੇ ਲਾਇਸੈਂਸਾਂ ਦੇ ਵੱਡੇ ਹਿੱਸੇ ਦੇ ਬਦਲੇ ਰਾਸ਼ਟਰੀ ਰਾਜਧਾਨੀ ਵਿੱਚ ‘ਆਪ’ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। ਏਜੰਸੀ ਨੇ ਬੀਆਰਐਸ ਆਗੂ ਕੇ. ਕਵਿਤਾ (K. Kavita) ਨੂੰ ਇਸ ‘ਸਾਊਥ ਗਰੁੱਪ’ ਦੀ ਪ੍ਰਮੁੱਖ ਮੈਂਬਰ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਇਸ ਗਰੁੱਪ ‘ਚ ਮਗੁੰਟਾ ਸ਼੍ਰੀਨਿਵਾਸਲੁ ਰੈੱਡੀ, ਉਨ੍ਹਾਂ ਦੇ ਬੇਟੇ ਮਗੁੰਟਾ ਰਾਘਵ ਰੈੱਡੀ, ਅਰੁਣ ਰਾਮਚੰਦਰ ਪਿੱਲਈ ਬੁਚੀਬਾਬੂ ਗੋਰਾਂਟਲਾ, ਅਭਿਸ਼ੇਕ ਬੋਇਨਾਪੱਲੀ ਅਤੇ ਪੀ ਸਰਥ ਚੰਦਰ ਰੈੱਡੀ ਸ਼ਾਮਲ ਦੱਸੇ ਜਾਂਦੇ ਹਨ।

Scroll to Top