July 4, 2024 10:57 pm
bribe

ਮਾਨਸਾ ਪੁਲਿਸ ਵਲੋਂ ਕਬੱਡੀ ਖਿਡਾਰੀ ਨਾਜਾਇਜ਼ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ 30 ਦਸੰਬਰ 2022: ਮਾਨਸਾ ਪੁਲਿਸ (Mansa Police) ਨੇ ਨਾਕਾਬੰਦੀ ਦੌਰਾਨ ਇੱਕ ਕਬੱਡੀ ਖਿਡਾਰੀ ਨੂੰ ਤਿੰਨ ਪਿਸਟਲ ਤੇ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਉਕਤ ਵਿਅਕਤੀ ਕੋਲੋਂ 30 ਬੋਰ ਦੇ ਪਿਸਟਲ ਬਰਾਮਦ ਕੀਤੇ ਹਨ | ਐਸਐਸਪੀ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਨੇ ਨਾਕਾਬੰਦੀ ਦੌਰਾਨ ਰਮਨਦੀਪ ਸਿੰਘ ਵਾਸੀ ਕੁੱਤੀਵਾਲ ਜ਼ਿਲ੍ਹਾ ਬਠਿੰਡਾ ਨੂੰ ਰਿਟਜ਼ ਕਾਰ ਸਮੇਤ ਇੱਕ 30 ਬੋਰ ਦੇ ਪਿਸਟਲ ਨਾਲ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਦੀ ਪੁੱਛਗਿੱਛ ਦੌਰਾਨ ਉਕਤ ਨੌਜਵਾਨ ਤੋਂ 30 ਬੋਰ ਤੇ 32 ਬੋਰ ਦੇ ਦੋ ਹੋਰ ਪਿਸਟਲ ਉਸ ਦੀ ਨਿਸ਼ਾਨਦੇਹੀ ਤੇ ਬਰਾਮਦ ਹੋਏ ਹਨ | ਨੌਜਵਾਨ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਪਹਿਲਾਂ ਵੀ ਇਸ ਨੌਜਵਾਨ ‘ਤੇ ਮਾਮਲੇ ਦਰਜ ਹਨ। ਐਸਐਸਪੀ ਨੇ ਦੱਸਿਆ ਕਿ ਇਹ ਨੌਜਵਾਨ ਕਬੱਡੀ ਓਪਨ ਦਾ ਖਿਡਾਰੀ ਹੈ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਤਫ਼ਤੀਸ਼ ਜਾਰੀ ਹੈ |