Sandeep Nangal Ambiya

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਬੱਡੀ ਕੱਪ ਦੌਰਾਨ ਗੋਲੀਆਂ ਮਾਰਕੇ ਕੀਤਾ ਕਤਲ

ਚੰਡੀਗੜ੍ਹ 14 ਮਾਰਚ 2022 : ਅੰਤਰਰਾਸ਼ਟਰੀ ਕਬੱਡੀ ਲਈ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਜੱਫਾ ਲਾਉਣ ਦਾ ਪੂਰਾ ਪੂਰਾ ਤਜਰਬਾ ਰੱਖਣ ਵਾਲਾ ਸੰਦੀਪ ਨੰਗਲ ਅੰਬੀਆਂ (Sandeep Nangal Ambiya) ਦੇ ਜਾਨਲੇਵਾ ਹਮਲਾ ਹੋਇਆ ਹੈ | ਸੂਤਰਾਂ ਦੇ ਮੁਤਾਬਕ ਸੰਦੀਪ ਨੰਗਲ ਅੰਬੀਆਂ ਦੀ ਮੌਤ ਹੋ ਗਈ ਹੈ| ਦੱਸਿਆ ਜਾ ਰਿਹਾ ਹੈ ਇਹ ਮੱਲੀਆਂ ਕੱਪ ਦੇ ਟੂਰਨਾਮੈਂਟ ਦੌਰਾਨ ਉਨ੍ਹਾਂ ਦੇ ਗੋਲੀਆਂ ਮਾਰੀਆ ਜਿਸਦੇ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ | ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲੇ 4 ਤੋਂ 5 ਜਾਣੇ ਸਨ | ਉਹ ਕਾਰ ‘ਚ ਸਵਾਰ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ।ਇਸ ਗੋਲੀਬਾਰੀ ‘ਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ‘ਚ ਗੋਲੀ ਲੱਗੀ ਹੈ

 

Scroll to Top