Site icon TheUnmute.com

Kalnaur: ਤੇਜ਼ ਰਫ਼ਤਾਰ ਬੇਕਾਬੂ ਬੱਸ ਨਾਲ ਵਾਪਰਿਆ ਹਾਦਸਾ, ਮੰਗਲਸੈਣ ਪੁਲ ਨਾਲ ਟਕਰਾਈ

1 ਦਸੰਬਰ 2024: ਕਲਾਨੌਰ ਤੋਂ ਗੁਰਦਾਸਪੁਰ (Kalanur to Gurdaspur) ਆ ਰਹੀ ਇੱਕ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਮੰਗਲਸੈਣ ਪੁਲ ‘ਤੇ ਜਾ ਟਕਰਾਈ। ਇਸ ਹਾਦਸੇ ‘ਚ ਬੱਸ(bus)  ‘ਚ ਸਵਾਰ 3-4 ਸਵਾਰੀਆਂ ਜ਼ਖਮੀ(injured)  ਹੋ ਗਈਆਂ, ਜਿਨ੍ਹਾਂ ਨੂੰ ਪੁਲਿਸ (police) ਅਤੇ ਲੋਕਾਂ ਨੇ ਹਸਪਤਾਲ(hospital)  ‘ਚ ਦਾਖਲ ਕਰਵਾਇਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ (control room) ਤੋਂ ਸੂਚਨਾ ਮਿਲੀ ਸੀ ਕਿ ਮੰਗਲਸੇਨ ਪੁਲ ‘ਤੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ | ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਲੋਕਾਂ ਨੇ ਦੱਸਿਆ ਕਿ ਇਹ ਬੱਸ ਕਲਾਨੌਰ ਤੋਂ ਗੁਰਦਾਸਪੁਰ ਆ ਰਹੀ ਸੀ। ਡਰਾਈਵਰ ਕਾਫੀ ਤੇਜ਼ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਪੁਲ ਦੇ ਡਿਵਾਈਡਰ ‘ਤੇ ਚੜ੍ਹ ਗਈ ਹੈ।

 

ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਪਿੰਡ ਬਹਾਦਰਪੁਰ ਦੇ 3-4 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ ਹੈ। ਜਦਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Exit mobile version