ਲੁਧਿਆਣਾ, 13 ਦਸੰਬਰ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਆਤਮ ਨਗਰ ਤੋਂ ਚੋਣ ਲੜ ਚੁੱਕੇ ਕਮਲਜੀਤ ਸਿੰਘ ਕੜਵਲ (Kamaljit Singh karwal) ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਮਲਜੀਤ ਨੇ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਪੱਤਰ ਰਾਹੀਂ ਕਿਹਾ ਕਿ ਮੈਂ ਕਮਲਜੀਤ ਸਿੰਘ ਕੜਵਲ ਆਪ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀਆਂ ਨੀਤੀਆਂ ਅਤੇ ਵਧੀਕੀਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੈਂ ਅਸਤੀਫਾ ਦੇ ਰਿਹਾ ਹਾਂ। ਕਾਂਗਰਸ ਪਾਰਟੀ ਵਿੱਚ ਮੇਰਾ ਸਫਰ ਬਹੁਤ ਵਧੀਆ ਰਿਹਾ ਹੈ, ਪਰ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਕਾਰਨ ਮੈਂ ਇਹ ਕਠੋਰ ਫੈਸਲਾ ਲੈਣ ਲਈ ਮਜ਼ਬੂਰ ਹੋ ਰਿਹਾ ਹਾਂ |