ਚੰਡੀਗੜ੍ਹ, 16 ਸਤੰਬਰ 2024: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਮੁਤਾਬਕ ਕੰਗਨਾ ਰਣੌਤ (Kangana Ranaut) ਨੇ ਫਿਲਮ ‘ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਫਿਲਹਾਲ ਫਿਲਮ ਐਮਰਜੈਂਸੀ ਅਜੇ ਰਿਲੀਜ਼ ਨਹੀਂ ਹੋਈ ਹੈ।