Kangana Ranaut

ਕੰਗਣਾ ਰਣੌਤ ਨੂੰ ਸਿੱਖ ਕੌਮ ਬਾਰੇ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ: ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼

ਚੰਡੀਗੜ, 18 ਸਤੰਬਰ 2024: ਅਦਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਵਾਦਾਂ ‘ਚ ਘਿਰੀ ਹੈ | ਬੀਤੇ ਦਿਨ ਇੱਕ ਨਿਊਜ਼ ਚੈੱਨਲ ਦੇ ਚੌਪਾਲ ਸਮਾਗਮ ‘ਚ ਦਿੱਤੇ ਬਿਆਨ ‘ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Prakash) ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |

ਕੰਗਨਾ ਰਣੌਤ (Kangana Ranaut) ਵੱਲੋਂ ਦਿੱਤੇ ਬਿਆਨ ‘ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਣਾ ਰਣੌਤ ਨੂੰ ਸਿੱਖ ਕੌਮ ਬਾਰੇ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਨੂੰ ਅਨੁਸ਼ਾਸਨ ‘ਚ ਰਹਿਣਾ ਚਾਹੀਦਾ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Kangana Ranaut

ਵਿਦੇਸ਼

Scroll to Top