Site icon TheUnmute.com

ਕੰਗਨਾ ਰਣੌਤ ਦੀ ਫਿਲਮ Emergency ਨੂੰ ਸੈਂਸਰ ਬੋਰਡ ਵੱਲੋਂ ਨਹੀਂ ਮਿਲਿਆ ਸਰਟੀਫਿਕੇਟ, ਫਿਲਮ ਰਿਲੀਜ਼ ਅਟਕੀ

Film Emergency

ਚੰਡੀਗੜ੍ਹ, 31 ਅਗਸਤ 2024: ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ (film Emergency) ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਐਮਰਜੈਂਸੀ ਫਿਲਮ (film Emergency) ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ।

ਜਿਕਰਯੋਗ ਹੈ ਕਿ ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫਿਲਮ ਐਮਰਜੈਂਸੀ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੀ ਹਾਈ ਕੋਰਟ ‘ਚ ਸੁਣਵਾਈ ਹੋਈ ਹੈ । ਐਡਵੋਕੇਟ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ‘ਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਜਿਸ ‘ਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਵਾਬ ਮੁਤਾਬਕ ਫਿਲਮ (film Emergency) ਖਿਲਾਫ ਕਈ ਸ਼ਿਕਾਇਤਾਂ ਹਨ। ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਫਿਲਮ ‘ਚ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਹੈ |

ਫਿਲਮ ਦੇ ਸੈਂਸਰ ਸਰਟੀਫਿਕੇਟ ‘ਤੇ ਰੋਕ ਲੱਗਣ ‘ਤੇ ਕੰਗਨਾ ਰਣੌਤ ਨੇ ਕੱਲ੍ਹ ਆਪਣੀ ਇੱਕ ਵੀਡੀਓ ਵੀ ਜਾਰੀ ਕੀਤੀ ਸੀ। ਜਿਸ ‘ਤੇ ਕੰਗਨਾ ਨੇ ਦਾਅਵਾ ਕੀਤਾ ਹੈ ਕਿ ਸੈਂਸਰ ਵਲੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਫਿਲਮ ਦੀ ਰਿਲੀਜ਼ ਨੂੰ ਰੋਕ ਦਿੱਤਾ ਗਿਆ ਹੈ।

Exit mobile version