ਦਿੱਲੀ, 22 ਅਗਸਤ 2024 (ਦਵਿੰਦਰ ਸਿੰਘ): ਅਦਾਕਾਰਾ ਕੰਗਣਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ (Film Emergency) ਆਈ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ | ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਅਦ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਫਿਲਮ ‘ਤੇ ਇਤਰਾਜ਼ ਜਤਾਇਆ ਹੈ | ਆਉਣ ਵਾਲੀ ਫਿਲਮ “ਐਮਰਜੈਂਸੀ” ‘ਚ ਸਿੱਖਾਂ ਨੂੰ ਵੱਖਵਾਦੀ ਵਜੋਂ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਹੈ |
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਹਾਲ ਹੀ ‘ਚ ਜਾਰੀ ਕੀਤੇ ਗਏ ਟੀਜ਼ਰ ‘ਚ ਦੇਖਿਆ ਗਿਆ ਹੈ ਕਿ ਜੂਨ 1984 ਦੇ ਸ਼ਹੀਦਾਂ ਬਾਰੇ ਇੱਕ ਸਿੱਖ ਵਿਰੋਧੀ ਬਿਰਤਾਂਤ ਰਚਿਆ ਗਿਆ ਹੈ ਅਤੇ ਇਸ ਫਿਲਮ ‘ਚ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਚਰਿੱਤਰ ਕ.ਤ.ਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੂੰ ਉਨ੍ਹਾਂ (Film Emergency) ਸਾਰੇ ਦ੍ਰਿਸ਼ਾਂ ਨੂੰ ਕੱਟਣ ਦੀ ਅਪੀਲ ਕਰਦੇ ਹਾਂ ਜੋ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ। ਇਹ ਫਿਲਮ ਸਿੱਖ ਕੌਮ ‘ਚ ਭਾਰੀ ਰੋਸ ਅਤੇ ਰੋਸ ਦਾ ਕਾਰਨ ਬਣ ਸਕਦੀ ਹੈ।