July 4, 2024 6:20 pm
Kanjhawala

Kanjhawala Accident Case: ਸੁਲਤਾਨਪੁਰੀ ਥਾਣੇ ਦੇ ਬਾਹਰ ਰੋਸ਼ ਪ੍ਰਦਰਸ਼ਨ, ਦਿੱਲੀ ਪੁਲਿਸ ਨੇ ਕਿਹਾ, ਲੋੜ ਪੈਣ ‘ਤੇ ਜੋੜਾਂਗੇ ਹੋਰ ਧਾਰਾਵਾਂ

ਚੰਡੀਗੜ੍ਹ 02 ਜਨਵਰੀ 2022: (Kanjhawala Accident Case) ਦੇਸ਼ ਦੀ ਰਾਜਧਾਨੀ ‘ਚ ਨਵੇਂ ਸਾਲ ਦੇ ਪਹਿਲੇ ਦਿਨ ਇਕ ਅਜਿਹੀ ਖੌਫਨਾਕ ਘਟਨਾ ਸਾਹਮਣੇ ਆਈ ਹੈ, ਜੋ ਨਾ ਸਿਰਫ ਲੋਕਾਂ ਦੇ ਦਿਲਾਂ ਨੂੰ ਝੰਜੋੜ ਰਹੀ ਹੈ, ਸਗੋਂ ਇਸ ਪੂਰੀ ਘਟਨਾ ‘ਤੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋ ਰਹੇ ਹਨ। ਇੱਕ ਪਾਸੇ ਜਿੱਥੇ ਇਸ ਕੰਝਵਲਾ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ਚੱਲ ਰਹੀ ਹੈ, ਉੱਥੇ ਹੀ ਇਸ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ।

ਆਮ ਆਦਮੀ ਪਾਰਟੀ ਨੇ ਵੀ ਮਾੜੀ ਪੁਲਿਸ ਵਿਵਸਥਾ ਦੇ ਵਿਰੋਧ ਵਿੱਚ ਰਾਜ ਨਿਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੰਝਵਲਾ ਮਾਮਲੇ ‘ਤੇ ਦਿੱਲੀ ਪੁਲਿਸ ਤੋਂ ਰਿਪੋਰਟ ਮੰਗੀ ਹੈ। ਅਮਿਤ ਸ਼ਾਹ ਨੇ ਦਿੱਲੀ ਪੁਲਿਸ ਨੂੰ ਜਲਦੀ ਰਿਪੋਰਟ ਤਿਆਰ ਕਰਕੇ ਸੌਂਪਣ ਲਈ ਕਿਹਾ ਹੈ।

ਕੰਝਵਲਾ ਮਾਮਲੇ (Kanjhawala Accident Case) ‘ਚ ਮ੍ਰਿਤਕ ਲੜਕੀ ਦਾ ਮੌਲਾਨਾ ਆਜ਼ਾਦ ਹਸਪਤਾਲ ‘ਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਮੈਡੀਕਲ ਬੋਰਡ ਵੱਲੋਂ ਗਠਿਤ ਸੀਨੀਅਰ ਡਾਕਟਰਾਂ ਦੀ ਟੀਮ ਇਸ ਵਿੱਚ ਸ਼ਾਮਲ ਹੈ। ਸੁਲਤਾਨਪੁਰੀ ਥਾਣੇ ਦੇ ਬਾਹਰ ਭੀੜ ਅਤੇ ਵਿਰੋਧ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਰਧ ਸੈਨਿਕ ਬਲਾਂ ਦੀ ਟੁਕੜੀ ਸੱਦੀ ਗਈ ਹੈ। ਦਿੱਲੀ ਪੁਲਿਸ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰ ਰਹੀ ਹੈ।

ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਲਾਅ ਐਂਡ ਆਰਡਰ ਡਾ: ਸਾਗਰ ਪ੍ਰੀਤ ਹੁੱਡਾ ਨੇ ਕੰਝਵਲਾ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਪੁਲਿਸ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹੈ। ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਦੋਸ਼ੀ ਲੜਕੀ ਨੂੰ ਕਰੀਬ 12 ਤੋਂ 13 ਕਿਲੋਮੀਟਰ ਤੱਕ ਖਿੱਚ ਕੇ ਲੈ ਗਏ । ਦੋਸ਼ੀਆਂ ‘ਤੇ ਧਾਰਾ 304, 304-ਏ, 279 ਅਤੇ 120-ਬੀ ਲਗਾਈ ਗਈ ਹੈ। ਲੋੜ ਪੈਣ ‘ਤੇ ਹੋਰ ਧਾਰਾਵਾਂ ਲਾਈਆਂ ਜਾਣਗੀਆਂ |

ਕੰਝਵਲਾ ਕੇਸ ਵਿੱਚ ਅਦਾਲਤ ਨੇ ਪੰਜਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਦਕਿ ਪੁਲਿਸ ਨੇ ਅਦਾਲਤ ਤੋਂ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਸੁਲਤਾਨਪੁਰੀ ਥਾਣੇ ਦੇ ਬਾਹਰ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਮ੍ਰਿਤਕਾ ਨੂੰ ਇਨਸਾਫ ਦਿਵਾਉਣ ਲਈ ‘ਆਪ’ ਵਿਧਾਇਕ ਰਾਖੀ ਬਿਰਲਾ ਦੀ ਕਾਰ ਦੀ ਭੰਨਤੋੜ ਕੀਤੀ। ਇਸ ਮਾਮਲੇ ਦੀ ਜਾਣਕਾਰੀ ਲੈਣ ਲਈ ਵਿਧਾਇਕ ਥਾਣੇ ਪੁੱਜੇ ਸਨ। ਲੋਕਾਂ ਨੇ ਉਸ ਦੀ ਕਾਰ ਦਾ ਵਾਈਪਰ ਦਿੱਤਾ ਅਤੇ ਬੋਨਟ ਤੋੜ ਦਿੱਤਾ।