July 2, 2024 7:36 pm
Kapurthala

ਕਪੂਰਥਲਾ ਮਾਮਲਾ : ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਪੁਲਸ ਨੇ ਲਿਆ ਹਿਰਾਸਤ ‘ਚ

ਕਪੂਰਥਲਾ 24 ਦਸੰਬਰ 2021: ਕਪੂਰਥਲਾ (Kapurthala) ਦੇ ਨਿਜ਼ਾਮਪੁਰ ਮੋੜ ‘ਚ ਗੁਰਦੁਆਰਾ ਸਾਹਿਬ ‘ਚ ਬੀਤੇ ਦਿਨੀਂ ਹੋਏ ਨੌਜਵਾਨ ਦੇ ਕਤਲ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਦੇ ਹੁਕਮਾਂ ‘ਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਹਿਰਾਸਤ ‘ਚ ਲਿਆ ਹੈ। ਜਿਸ ਤੋਂ ਬਾਅਦ ਬਾਬਾ ਅਮਰਜੀਤ ਸਿੰਘ ਦਾ ਪਰਿਵਾਰ ਬਿਨਾਂ ਕਿਸੇ ਨੂੰ ਕੁੱਝ ਦੱਸੇ ਆਪਣਾ ਸਾਮਾਨ ਇੱਕ ਟੈਂਪੂ ਵਿਚ ਲੱਦ ਕਿ ਕਿਤੇ ਚਲਾ ਗਿਆ। ਇਸ ਸੰਬੰਧੀ ਜਦੋਂ ਬਾਬਾ ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਬਾਬਾ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪਰ ਉਹ ਗੁਰਦੁਆਰਾ ਸਾਹਿਬ ਕਿਉਂ ਛੱਡ ਕਿ ਜਾ ਰਹੇ ਹਨ, ਇਸ ਬਾਰੇ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹੁਣ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਕੋਣ ਵੇਖੇਂਗਾ। ਇਹ ਵੀ ਜ਼ਿਕਰਯੋਗ ਹੈ ਕਿ ਕੋਤਵਾਲੀ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ ‘ਚ ਹੀ ਸਾਰਾ ਪਰਿਵਾਰ ਗੁਰਦੁਆਰਾ ਸਾਹਿਬ ਛੱਡ ਕਿ ਗਿਆ ਅਤੇ ਪੁਲਸ ਨੇ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ।