ਕਪੂਰਥਲਾ, 24 ਫਰਵਰੀ 2026: ਕਪੂਰਥਲਾ ਦੀ ਗਰੋਵਰ ਐਨਕਲੇਵ ਕਲੋਨੀ ‘ਚ ਬੀਤੀ ਦੇਰ ਰਾਤ ਇੱਕ ਸੁਰੱਖਿਆ ਗਾਰਡ ਨੇ ਆਪਣੇ ਘਰ ‘ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਸਿਟੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰੱਖ ਦਿੱਤਾ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਡੀਐਸਪੀ ਦਲਜੀਤ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਨੇ ਆਪਣੇ ਮੱਥੇ ‘ਤੇ ਗੈਰ-ਕਾਨੂੰਨੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।
ਮ੍ਰਿਤਕ ਦੀ ਪਛਾਣ ਸਚਿਨ (28 ਸਾਲ) ਵਜੋਂ ਹੋਈ ਹੈ। ਉਹ ਗਰੋਵਰ ਐਨਕਲੇਵ, ਨਿਊ ਕੋਰਟ ਕੰਪਲੈਕਸ ਦੇ ਨੇੜੇ ਰਹਿੰਦਾ ਸੀ ਅਤੇ ਮੂਲ ਰੂਪ ‘ਚ ਬੱਦੂਵਾਲ ਪਿੰਡ ਦਾ ਰਹਿਣ ਵਾਲਾ ਸੀ। ਡੀਐਸਪੀ ਦਲਜੀਤ ਸਿੰਘ ਦੇ ਮੁਤਾਬਕ ਸਚਿਨ ਕਪੂਰਥਲਾ ‘ਚ ਇੱਕ ਰਬੜ ਫੈਕਟਰੀ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
ਪੁਲਿਸ ਨੇ ਮ੍ਰਿਤਕ ਦਾ ਮੋਬਾਈਲ ਫੋਨ ਅਤੇ 315 ਬੋਰ ਪਿਸਤੌਲ ਜ਼ਬਤ ਕਰ ਲਿਆ ਹੈ। ਮ੍ਰਿਤਕ ਨੇ ਗੈਰ-ਕਾਨੂੰਨੀ ਹਥਿਆਰ ਕਿੱਥੋਂ ਪ੍ਰਾਪਤ ਕੀਤਾ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।
Read More: ਪੰਜਾਬ ਪੁਲਿਸ ਨੇ 99 ਨਸ਼ਾ ਤਸਕਰਾਂ ਨੂੰ 6.9 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ




