July 7, 2024 5:09 pm
ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ

ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਪਰਸਨ ਵਜੋਂ ਸਾਂਭਿਆ ਅਹੁਦਾ

ਹੁਸ਼ਿਆਰਪੁਰ, 24 ਜਨਵਰੀ, 2023: ਹੁਸ਼ਿਆਰਪੁਰ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹਨ ਜੋ ਲਗਾਤਾਰ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਲੋਕ ਸੇਵਾ ਕਰਨ ’ਚ ਸਾਥ ਦਿੰਦੇ ਹਨ ਅਤੇ ਇਸੇ ਸਾਥ ਕਰਕੇ ਹੀ ਪਾਰਟੀ ਨੇ ਉਹਨਾਂ ਦੇ ਕਾਰਜਾਂ ਨੂੰ ਦੇਖਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਕਰਮਜੀਤ ਕੌਰ ਵਲੋ ਰਸਮੀ ਤੌਰ ’ਤੇ ਚਾਰਜ ਸੰਭਾਲਣ ਮੌਕੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਵਿਧਾਇਕ ਟਾਂਡਾ ਜਸਵੀਰ ਰਾਜਾ,ਵਿਧਾਇਕ ਦਸੂਹਾ ਕਰਮਬੀਰ ਘੁੰਮਣ, ਐਡਵੋਕੇਟ ਜਨਰਲ ਇੰਦਰਪਾਲ ਸਿੰਘ ਧੰਨਾ,ਲੋਕ ਸਭਾ ਇੰਚਾਰਜ ਹਰਮਿੰਦਰ ਸਿੰਘ ਬਖਸ਼ੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਹਾਜ਼ਰ ਸਨ।