ਕਰਨਾਲ ਮਹਾਪੰਚਾਇਤ

ਕਰਨਾਲ ਲਾਠੀਚਾਰਜ : ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ ,ਬਲਬੀਰ ਸਿੰਘ ਸਿੱਧੂ ਨੇ ਕਰ ਦਿੱਤਾ ਵੱਡਾ ਐਲਾਨ

ਚੰਡੀਗੜ੍ਹ ,7 ਅਗਸਤ 2021 : ਕਰਨਾਲ ‘ਚ ਕਿਸਾਨਾਂ ਤੇ ਪੁਲਿਸ ਵੱਲੋ ਲਾਠੀਚਾਰਜ ਕੀਤੇ ਜਾਣ ਤੋਂ ਬਾਅਦ ਲਗਾਤਾਰ ਕਿਸਾਨਾਂ ਦੇ ਵਿੱਚ ਰੋਸ ਹੈ | ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ | ਇਸੇ ਦੌਰਾਨ ਕਿਸਾਨਾਂ ਵੱਲੋ ਅੱਜ ਮਹਾਪੰਚਾਇਤ ਬੁਲਾਈ ਗਈ ਸੀ | ਜਿਸ ਦੇ ਲਈ ਕਿਸਾਨਾਂ ਦੀ 11 ਮੈਂਬਰੀ ਕਮੇਟੀ ਬਣਾਈ ਗਈ ਸੀ ਤਾਂ ਜੋ ਸਰਕਾਰ ਨਾਲ ਬੈਠਕ ਕਰਕੇ ਗੱਲਬਾਤ ਕੀਤੀ ਜਾ ਸਕੇ |

ਪਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਈ ਇਸ ਬੈਠਕ ਵਿੱਚ ਕੋਈ ਹੱਲ ਨਹੀਂ ਨਿਕਲਿਆ | ਕਿਸਾਨਾਂ ਦੀ ਅੱਜ ਦੀ ਬੈਠਕ ਬੇਸਿੱਟਾ ਰਹੀ | ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਸਿੱਧੂ ਵੱਲੋ ਮਿੰਨੀ ਸਕੱਤਰੇਤ ਘੇਰਨ ਦਾ ਐਲਾਨ ਕਰ ਦਿੱਤਾ ਗਿਆ ਹੈ |

Scroll to Top