SYL

ਹਿਸਾਰ ਪਹੁੰਚੇ ਕੇਜਰੀਵਾਲ ਤੇ CM ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

ਚੰਡੀਗੜ੍ਹ 07 ਸਤੰਬਰ 2022: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਲਈ ਹਰਿਆਣਾ ਦੌਰੇ ‘ਤੇ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇਸ SYL ਮੁੱਦੇ (SYL issue) ‘ਤੇ ਗੱਲਬਾਤ ਹੋਣੀ ਚਾਹੀਦੀ ਹੈ। ਜੇਕਰ ਮੋਦੀ ਸਰਕਾਰ ਚਾਹੇ ਤਾਂ ਇਹ ਮਸਲਾ ਹੱਲ ਹੋ ਸਕਦਾ ਹੈ ਅਤੇ ਜੇਕਰ ਪ੍ਰਧਾਨ ਮੰਤਰੀ ਮੋਦੀ ਕੋਲ ਕੋਈ ਯੋਜਨਾ ਨਹੀਂ ਹੈ ਤਾਂ ਸਾਡੇ ਕੋਲੋਂ ਲੈ ਲਓ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ SYL ਮੁੱਦੇ ‘ਤੇ ਦੋਵੇਂ ਸੂਬਿਆਂ ਦੀ ਬੈਠਕ ਕਰਨ ਵਿਚ ਕੋਈ ਹਰਜ਼ ਨਹੀਂ | ਉਨ੍ਹਾਂ ਕਿਹਾ ਕੇਂਦਰ ਸਰਕਾਰ ਇਸ ਮੁੱਦੇ ਨੂੰ ਹੱਲ ਕਰੇ ਨਾਂ ਕਿ ਕੋਈ ਫਾਰਮੈਲਿਟੀ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੀ ਪਾਣੀ ਦੀ ਕਮੀ ਨੂੰ ਪੂਰਾ ਕਰੇ | ਇਸ ਮੁੱਦੇ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ |

ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐੱਸ ਵਾਈ ਐੱਲ ਮੁੱਦੇ (SYL issue) ‘ਤੇ ਭਾਜਪਾ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ‘ਚ ਕਾਂਗਰਸ ਅਤੇ ਭਾਜਪਾ ਦਾ ਕੀ ਸਟੈਂਡ ਹੈ? ਪੰਜਾਬ ਵਿੱਚ ਕਿਹਾ ਜਾਂਦਾ ਹੈ ਕਿ ਐਸ.ਵਾਈ.ਐਲ ਨਹੀਂ ਬਣਨ ਦਿੱਤੀ ਜਾਵੇਗੀ। ਹਰਿਆਣਾ ਵਿੱਚ ਕਿਹਾ ਜਾਂਦਾ ਹੈ ਕਿ ਅਸੀਂ SYL ਦਾ ਪਾਣੀ ਲੈ ਕੇ ਰਹਾਂਗੇ। ਇਹ ਲੋਕ ਗੰਦੀ ਰਾਜਨੀਤੀ ਕਰਦੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਜੋੜਨ ਦਾ ਕੰਮ ਕਰਾਂਗੇ। ਦੇਸ਼ ਦੇ ਕੋਨੇ-ਕੋਨੇ ‘ਚ ਜਾਵਾਂਗੇ। ਸਾਡਾ ਮਕਸਦ ਲੋਕਾਂ ਨੂੰ ਜੋੜਨਾ ਹੈ। 130 ਕਰੋੜ ਦੇਸ਼ ਵਾਸੀ ਹਨ, ਦੇਸ਼ ਨੂੰ ਨੰਬਰ ਵਨ ਬਣਾ ਸਕਦੇ ਹਨ।

ਸੁਪਰੀਮ ਕੋਰਟ ਨੇ SYL ਦੇ ਮੁੱਦੇ ‘ਤੇ ਪੰਜਾਬ ਨੂੰ ਫਟਕਾਰ ਲਗਾਈ ਹੈ ਅਤੇ ਜਲ ਸ਼ਕਤੀ ਮੰਤਰਾਲੇ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਵਿਚੋਲਗੀ ਕਰਨ ਦੇ ਹੁਕਮ ਦਿੰਦਿਆਂ 1 ਮਹੀਨੇ ‘ਚ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੈ ਪਰ ਪੰਜਾਬ ਦੇ ਪੇਂਡੂ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਇਹ ਕਹਿ ਦਿੱਤਾ ਹੈ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।

Scroll to Top