ਚੰਡੀਗੜ੍ਹ ,26 ਅਗਸਤ : ਅੱਜ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੇਵਾ ਸਿੰਘ ਸੇਖਵਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਗਏ ਹਨ ਤੇ ਜਲਦ ਹੀ ਕੇਜਰੀਵਾਲ ਸੇਵਾ ਸਿੰਘ ਸੇਖ਼ਵਾਂ ਨਾਲ ਮੁਲਾਕਾਤ ਵੀ ਕਰਨਗੇ।
ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਨਾਲ ਬੰਦ ਕਮਰੇ ’ਚ ਮੀਟਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਕੋਈ ਵੀ ਫ਼ੈਸਲਾ ਨਹੀਂ ਲੈ ਸਕਦੇ।ਸੇਵਾ ਸਿੰਘ ਸੇਖਵਾਂ ਦੇ ਘਰ ‘ਆਪ’ ਨੇ ਅਜਿਹਾ ਮਾਹੌਲ ਬਣਾਇਆ ਕਿ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਕਈ ਸਵਾਲ ਪੈਦਾ ਹੁੰਦੇ ਹਨ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਸੇਖਵਾਂ ਵਿਚਾਲੇ ਕੋਈ ਰੇੜਕਾ ਬਣਿਆ ਹੋਇਆ ਹੈ, ਜਿਸ ਨੂੰ ਅੱਜ ਆ ਕੇ ਅਰਵਿੰਦ ਕੇਜਰੀਵਾਲ ਆ ਕੇ ਦੂਰ ਕਰਨਗੇ | ਸੂਤਰਾਂ ਮੁਤਾਬਕ ਸੇਵਾ ਸਿੰਘ ਸੇਖਵਾਂ ਤੋਂ ਇਲਾਵਾ ਕਈ ਹੋਰ ਅਕਾਲੀ ਆਗੂ ਵੀ ‘ਆਪ’ ਚ ਸ਼ਾਮਲ ਹੋ ਸਕਦੇ ਹਨ।