July 3, 2024 12:20 pm
Excise Policy

ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਹੋਵੇਗੀ ਸੀਬੀਆਈ ਜਾਂਚ

ਚੰਡੀਗੜ੍ਹ 22 ਜੁਲਾਈ 2022: ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਖਿਲਾਫ ਸਖ਼ਤ ਕਦਮ ਚੁੱਕਿਆ ਹੈ। ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ (Excise Policy) ਵਿਰੁੱਧ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ | ਕੇਜਰੀਵਾਲ ਸਰਕਾਰ ‘ਤੇ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰਾਂ ‘ਚ ਗੜਬੜੀ ਦੇ ਦੋਸ਼ ਲੱਗੇ ਹਨ। ਦੋਸ਼ ਹੈ ਕਿ ਨਵੀਂ ਆਬਕਾਰੀ ਨੀਤੀ ਵਿੱਚ ਨਿਯਮਾਂ ਦੀ ਅਣਦੇਖੀ ਕਰਕੇ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰ ਦਿੱਤੇ ਗਏ।

ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ ਉੱਪ ਰਾਜਪਾਲ ਨੇ CBI ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਤਿਆਰ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ ਕੇਜਰੀਵਾਲ ਸਰਕਾਰ ਉੱਤੇ GNCTD ਐਕਟ 1991, ਵਪਾਰਕ ਲੈਣ-ਦੇਣ ਨਿਯਮ 1993, ਦਿੱਲੀ ਆਬਕਾਰੀ ਨੀਤੀ 2009 ਅਤੇ ਦਿੱਲੀ ਆਬਕਾਰੀ ਨਿਯਮ 2010 ਦੀ ਉਲੰਘਣਾ ਕਰਨ ਦਾ ਦੋਸ਼ ਹੈ।