July 7, 2024 11:22 am
Kejriwal government

ਕੇਜਰੀਵਾਲ ਸਰਕਾਰ ਦੀਆਂ ਮੁੜ ਵਧੀਆਂ ਮੁਸੀਬਤਾਂ, LG ਨੇ ਇੱਕ ਹੋਰ ਮਾਮਲੇ ‘ਚ CBI ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ, 23 ਦਸੰਬਰ 2023: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ (Kejriwal government) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ। ਉਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਪੱਤਰ ਲਿਖਿਆ ਹੈ। ਦਿੱਲੀ ਦੇ ਸਰਕਾਰੀ ਹਸਪਤਾਲਾਂ ‘ਚ ਨਕਲੀ ਦਵਾਈਆਂ ਦੀ ਵਿਜੀਲੈਂਸ ਰਿਪੋਰਟ ‘ਤੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਦੂਜੇ ਪਾਸੇ ਦਿੱਲੀ ਸਰਕਾਰ (Kejriwal government)  ‘ਤੇ ਸ਼ਰਾਬ ਘਪਲੇ ਦੇ ਕਥਿਤ ਦੋਸ਼ ਸੀ. ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਦਿੱਲੀ ਸਰਕਾਰ ‘ਤੇ ਜਲ ਬੋਰਡ ‘ਚ ਘਪਲੇ ਦਾ ਦੋਸ਼ ਵੀ ਲਗਾ ਰਹੀ ਹੈ। ਹਾਲ ਹੀ ‘ਚ ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਕ ਹੋਰ ਵੱਡੇ ਘਪਲੇ ਦਾ ਦਾਅਵਾ ਕੀਤਾ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਭ੍ਰਿਸ਼ਟਾਚਾਰ ਕੇਜਰੀਵਾਲ ਦੀ ਗਰੰਟੀ ਹੈ। ਜਲ ਬੋਰਡ ਵਿੱਚ ਘਪਲੇ ਕੀਤੇ ਜਾ ਰਹੇ ਹਨ। ਜੇਕਰ ਠੇਕੇ ਦੇ ਪੈਸੇ ਵਧਣਗੇ ਤਾਂ ਲੁੱਟ ਹੋਵੇਗੀ।

ਇਸ ਦੇ ਨਾਲ ਹੀ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਪ ਰਾਜਪਾਲ ਵੀਕੇ ਸਕਸੈਨਾ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਸੀ।

ਇਸਤੋਂ ਪਹਿਲਾਂ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਤੋਂ ਤਲਬ ਕੀਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੀਜਾ ਸੰਮਨ ਭੇਜ ਕੇ 3 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘਪਲੇ ਵਿੱਚ ਪੁੱਛਗਿੱਛ ਲਈ 18 ਦਸੰਬਰ ਨੂੰ ਸੰਮਨ ਜਾਰੀ ਕਰਕੇ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਕੇਜਰੀਵਾਲ ਸੁਣਵਾਈ ‘ਚ ਪੇਸ਼ ਹੋਣ ਦੀ ਬਜਾਏ ਪੰਜਾਬ ਦੇ ਹੁਸ਼ਿਆਰਪੁਰ ‘ਚ 10 ਦਿਨਾਂ ਦੀ ਵਿਪਾਸਨਾ ਲਈ ਰਵਾਨਾ ਹੋ ਗਏ ਸਨ।