Punjab

ਪੰਜਾਬ ‘ਚ 25 ਹਜ਼ਾਰ ਸਰਕਾਰੀ ਨੌਕਰੀਆਂ ਦੇ ਐਲਾਨ ਦੀ ਕੇਜਰੀਵਾਲ ਨੇ ਕੀਤੀ ਸ਼ਲਾਘਾ

ਚੰਡੀਗੜ੍ਹ 19 ਮਾਰਚ 2022: ਪੰਜਾਬ (Punjab) ‘ਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ‘ਚ 25 ਹਜ਼ਾਰ ਸਰਕਾਰੀ ਨੌਕਰੀਆਂ ਕੱਢਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ (Bhagwant Mann) ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਹੁਤ ਖੁਸ਼ੀ ਹੋਵੇਗੀ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ ਹੈ।

cm bhagwant mann

Scroll to Top