Chandigarh Municipal Corporation elections

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੌਰਾਨ ‘ਆਪ’ ਦੀ ਵੱਡੀ ਸਫਲਤਾ ‘ਤੇ ਕੇਜਰੀਵਾਲ ਨੇ ਦਿੱਤਾ ਇਹ ਵੱਡਾ ਬਿਆਨ

ਚੰਡੀਗੜ੍ਹ 27 ਦਸੰਬਰ 2021: ਚੰਡੀਗੜ੍ਹ ਨਗਰ ਨਿਗਮ (Chandigarh Municipal Corporation Elections) ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਆਮ ਆਦਮੀ ਪਾਰਟੀ (AAP) ਨੇ ਆਪਣਾ ਝੰਡਾ ਲਹਿਰਾਇਆ ਹੈ। 35 ਸੀਟਾਂ ਵਾਲੇ ਨਿਗਮ ਵਿੱਚ ‘ਆਪ’ ਨੂੰ 14 ਸੀਟਾਂ ਮਿਲੀਆਂ ਹਨ। ਜਦਕਿ ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।

ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕਰਕੇ ਲਿਖਿਆ ਕਿ ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ‘ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦਿਆਂ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਤੁਹਾਡੇ ਸਾਰੇ ਜੇਤੂ ਉਮੀਦਵਾਰਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ।

Prime Minister Justin Trudeau is seen during an announcement on a ban on military style assault weapons during a news conference in Ottawa, Friday May 1, 2020. THE CANADIAN PRESS/Adrian Wyld
Scroll to Top