ਸੁਲਤਾਨਪੁਰ ਲੋਧੀ 18 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਤੋਂ ਪਹਿਲਾਂ ਪਾਰਟੀਆਂ ਵਿਚਾਲੇ ਇਲਜ਼ਾਮਾਂ ‘ਤੇ ਬਹਿਸ ਦਾ ਦੌਰ ਜਾਰੀ ਹੈ। ਨਿੱਤ ਦਿਨ ਆਗੂ ਇੱਕ ਦੂਜੇ ‘ਤੇ ਬਿਆਨਬਾਜ਼ੀ ਕਰਦੇ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot singh sidhu) ਅੱਜ ਸੁਲਤਾਨਪੁਰ ਲੋਧੀ ਵਿਖੇ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਜਿੱਥੇ ਉਨ੍ਹਾਂ ਨੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਸਿੱਧੂ (Navjot singh sidhu) ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਨਾਲੋਂ ਕੇਜਰੀਵਾਲ ਵੱਧ ਗੱਪੀ ਹੈ। ਇੰਨਾ ਹੀ ਨਹੀਂ, ਸਿੱਧੂ ਨੇ ਕੇਜਰੀਵਾਲ ਨੂੰ ਲਾਈਵ ਡਿਬੇਟ ਦੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਬੁਲਾ ਕੇ ਦਿੱਲੀ ਜਾਂ ਕਿਸੇ ਚੈਨਲ ‘ਤੇ ਬਹਿਸ ਕਰਨ।
ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੱਸਦੇ ਹੋਏ ਸਿੱਧੂ ਨੇ ਅੱਗੇ ਕਿਹਾ ਕਿ ਕੇਜਰੀਵਾਲ ਪੰਜਾਬ ‘ਚ ਸਿਰਫ ਝੂਠੇ ਵਾਅਦੇ ਕਰਨ ਆਉਂਦੇ ਹਨ, ਕੋਈ ਉਨ੍ਹਾਂ ਨੂੰ ਪੁੱਛੇ ਕਿ ਉਹ ਸਾਢੇ ਚਾਰ ਸਾਲਾਂ ‘ਚ ਕਿੱਥੇ ਸਨ। ਉਸ ਨੂੰ ਪੰਜਾਬ ਬਾਰੇ ਕੁਝ ਨਹੀਂ ਪਤਾ, ਉਹ ਸਿਰਫ਼ ਸਿਆਸੀ ਸੈਲਾਨੀ ਹੈ। ਉਹ ਗਿਰਗਿਟ ਵਾਂਗ ਰੰਗ ਬਦਲਦਾ ਹੈ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਅੱਗੇ ਰਹਿਣਗੇ ਅਤੇ ਪੰਜਾਬ ਮਾਡਲ ਤਹਿਤ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵੀ ਦੇਣਗੇ।
ਦੱਸ ਦਈਏ ਕਿ ਅੱਜ ਸਿੱਧੂ ਸੁਲਤਾਨਪੁਰ ਲੋਧੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ ਜਿੱਥੇ ਉਹ ਕਾਂਗਰਸੀ ਵਿਧਾਇਕ ਨਵਜੀਤ ਚੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਏ।
ਨਵੰਬਰ 22, 2024 7:25 ਬਾਃ ਦੁਃ