ਚੰਡੀਗੜ੍ਹ 29 ਅਕਤੂਬਰ 2022: ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਤੁਰੰਤ ਬਾਅਦ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ 1 ਨਵੰਬਰ ਨੂੰ ਗੁਜਰਾਤ ਚੋਣਾਂ ਦਾ ਐਲਾਨ ਕਰ ਸਕਦਾ ਹੈ। ਗੁਜਰਾਤ ਚੋਣਾਂ ਦੋ ਪੜਾਵਾਂ ਵਿੱਚ ਹੋ ਸਕਦੀ ਹੈ। ਦਸੰਬਰ ਦੇ ਪਹਿਲੇ ਹਫ਼ਤੇ ਵੋਟਿੰਗ ਹੋਣ ਦੇ ਆਸਾਰ ਹਨ |
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਮੁੱਖ ਮੰਤਰੀ ਦੇ ਅਹੁਦੇ ਲਈ ਕਿਸੇ ਸਥਾਨਕ ਚਿਹਰੇ ਨੂੰ ਲੈ ਕੇ ਚੋਣ ਮੈਦਾਨ ‘ਚ ਉਤਰ ਸਕਦੀ ਹੈ। ਅਜਿਹੇ ‘ਚ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਲਈ ਜਨਤਾ ਤੋਂ ਰਾਇ ਮੰਗੀ ਹੈ।
ਸੂਰਤ ‘ਚ ਇਸ ਦਾ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਮੈਂ ਗੁਜਰਾਤ ਦੇ ਲੋਕਾਂ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਗਲਾ ਮੁੱਖ ਮੰਤਰੀ ਕੌਣ ਹੋਣਾ ਚਾਹੀਦਾ ਹੈ? ਇਸਦੇ ਲਈ ਅਸੀਂ ਇੱਕ ਨੰਬਰ ਜਾਰੀ ਕਰ ਰਹੇ ਹਾਂ ਅਤੇ ਆਈ.ਟੀ. ਲੋਕ 3 ਨਵੰਬਰ ਸ਼ਾਮ 5 ਵਜੇ ਤੱਕ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ 4 ਨਵੰਬਰ ਨੂੰ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ।