July 2, 2024 9:07 pm
Kejriwal

ਕੇਜਰੀਵਾਲ ਬਾਦਲਾਂ ਦੇ ਗੜ੍ਹ ਹਲਕਾ ਲੰਬੀ ਵਿਖੇ ਪਿੰਡ ਖੁੱਡੀਆਂ ਰੈਲੀ ਨੂੰ ਕਰਨਗੇ ਸੰਬੋਧਨ

ਮੁਕਤਸਰ ਸਾਹਿਬ 16 ਦਸੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਵਿਖੇ ਦੋ ਦਿਨਾਂ ਦੇ ਦੌਰੇ ‘ਤੇ ਹਨ। ਆਪਣੇ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਬਾਦਲਾਂ ਦੇ ਗੜ੍ਹ ਹਲਕਾ ਲੰਬੀ ਵਿਖੇ ਪਿੰਡ ਖੁੱਡੀਆਂ ਵਿਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਹਨ। ਇਥੇ ਦੌਰਾਨ ਉਹ ਵੱਡੇ ਐਲਾਨ ਵੀ ਕਰ ਸਕਦੇ ਹਨ। ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਜਲੰਧਰ ਵਿਚ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਗਈ ਸੀ। ਤਿਰੰਗਾ ਯਾਤਰਾ ਦੌਰਾਨ ਉਨ੍ਹਾਂ ਦੋ ਗਾਰੰਟੀਆਂ ਦਿੰਦੇ ਹੋਏ ਕਿਹਾ ਸੀ ਕਿ ਆਮ ਆਦਮੀ ਦੀ ਸਰਕਾਰ ਬਣਨ ‘ਤੇ ਜਲੰਧਰ ਵਿਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਸਰਗਰਮ ਹੋ ਗਈ ਹੈ। ਜਿੱਥੇ ਅਕਾਲੀ ਦਲ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਲਗਾਤਾਰ ਪੰਜਾਬ ਵਿਚ ਦੌਰੇ ਕਰਕੇ ਗਾਰੰਟੀਆਂ ਦਿੱਤੀਆਂ ਜਾ ਰਹੀਆਂ ਹਨ।