Site icon TheUnmute.com

ਕੇਜਰੀਵਾਲ ਅੱਜ ਮੁਹਾਲੀ ‘ਚ ਆਰਜ਼ੀ ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

arvind_kejriwal

ਚੰਡੀਗੜ੍ਹ 27 ਨਵੰਬਰ 2021 : ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ਦੀ ਬਹਿਸ ਦਰਮਿਆਨ ਚੰਡੀਗੜ੍ਹ ਆ ਰਹੇ ਹਨ। ਉਹ ਮੁਹਾਲੀ ਵਿੱਚ ਆਰਜ਼ੀ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ।
ਕੇਜਰੀਵਾਲ ਦੀ ਇਹ ਫੇਰੀ ਇਸ ਲਈ ਅਹਿਮ ਹੈ ਕਿਉਂਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਚਾਲੇ ਬਹਿਸ ਚੱਲ ਰਹੀ ਹੈ। ਪਰਗਟ ਸਿੰਘ ਨੇ ਸਿਸੋਦੀਆ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਸਵੀਕਾਰ ਕਰ ਲਈ ਹੈ। ਟਵਿੱਟਰ ‘ਤੇ ਦੋਵਾਂ ਵਿਚਾਲੇ ਸਿਆਸੀ ਜੰਗ ਚੱਲ ਰਹੀ ਹੈ।

Exit mobile version