BJP

ਕੇਜਰੀਵਾਲ ਕਿਸੇ ਕਠਪੁਤਲੀ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ: ਭਾਜਪਾ

ਚੰਡੀਗੜ੍ਹ, 17 ਸਤੰਬਰ 2024: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਪਣਾ ਅਸਤੀਫਾ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਸੌਂਪ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੇ ਦਿੱਲੀ ਸੀਐੱਮ ਕੁਰਸੀ ਛੱਡਣ ‘ਤੇ ਭਾਜਪਾ (BJP) ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |

ਦਿੱਲੀ ਭਾਜਪਾ (Delhi BJP) ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪ੍ਰੈੱਸ ਵਾਰਤਾ ‘ਚ ਕਿਹਾ ਕਿ ਚਿਹਰੇ ਬਦਲਣ ਨਾਲ ਆਮ ਆਦਮੀ ਪਾਰਟੀ ਦਾ ਕਿਰਦਾਰ ਨਹੀਂ ਬਦਲੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਅੱਗ ਕੇਸ਼ਵ ਪ੍ਰਸਾਦ ਮੌਰਿਆ ਨੇ ਆਪਣੇ ਐਕਸ ਅਕਾਊਂਟ ਤੋਂ ਲਿਖਿਆ, ‘ਦਿੱਲੀ ‘ਚ ਹੋ ਰਿਹਾ ਡਰਾਮਾ ਦੇਸ਼ ਦੇਖ ਰਿਹਾ ਹੈ।’

ਇਸਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਬੁਲਾਰੇ ਪ੍ਰਦੀਪ ਭੰਡਾਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕਿਸੇ ਕਠਪੁਤਲੀ/ਆਰਜ਼ੀ ਵਿਅਕਤੀ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੂੰ ਆਪਣੀ ਪਾਰਟੀ ‘ਤੇ ਭਰੋਸਾ ਨਹੀਂ ਹੈ। ਇਸ ਲਈ ਉਹ ਪਾਰਟੀ ਵਿੱਚ ਆਪਣੇ ਤੋਂ ਕਮਜ਼ੋਰ ਕਿਸੇ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਤੁਹਾਡੇ ਅੰਦਰ ਅੰਦਰੂਨੀ ਤਾਕਤ ਦਾ ਸੰਘਰਸ਼ ਚੱਲ ਰਿਹਾ ਹੈ।

Scroll to Top