July 9, 2024 1:18 am
ਕੇਜਰੀਵਾਲ

ਕੇਜਰੀਵਾਲ ਦਾ ਵੱਡਾ ਐਲਾਨ, ਇਸ ਮਾਮਲੇ ‘ਤੇ ਮਾਨ ਸਰਕਾਰ ਲਿਆਉਣ ਜਾ ਰਹੀ ਵਾਈਟ ਪੇਪਰ

ਚੰਡੀਗੜ੍ਹ, 8 ਅਪ੍ਰੈਲ 2022 : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਵਾਈਟ ਪੇਪਰ ਜ਼ਾਰੀ ਕੀਤਾ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਇੱਕ ਇੰਟਰਵਿਊ ਦੇ ਵਿੱਚ ਕਿਹਾ ਕਿ ਪੰਜਾਬ ਦੇ ਸਿਰ ਤੇ 3 ਲੱਖ ਕਰੋੜ ਦਾ ਕਰਜਾ ਨਹੀ ਸਗੋਂ 4 ਲੱਖ ਕਰੋੜ ਦਾ ਕਰਜ਼ਾ ਹੈ।

ਇਸ ਲਈ ਪੰਜਾਬ ਸਰਕਾਰ ਵੱਲੋਂ ਕੇਜਰੀਵਾਲ ਸਰਕਾਰ ਨਾਲ ਮਿਲ ਕੇ ਵਾਈਟ ਪੇਪਰ ਜ਼ਾਰੀ ਕੀਤਾ ਜਾਵੇਗਾ, ਜਿਸ ਦਾ ਮਕਸਦ ਪੰਜਾਬ ਨੂੰ ਕਰਜਾ ਮੁਕਤ ਕਰਨਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ 1 ਲੱਖ ਕਰੋੜ ਰੁਪਏ ਦੀ ਮੰਗ ਕੀਤੀ ਹੈ, ਤਾਂ ਜੋ ਉਹ ਪੰਜਾਬ ਦੇ ਕਰਜੇ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕੇ ਕੇਂਦਰ ਸਰਕਾਰ ਕੋਲ ਸਾਰੇ ਰਾਜਾਂ ਦਾ ਪੈਸਾ ਹੈ ਅਤੇ ਮਾਨ ਸਰਕਾਰ ਪੰਜਾਬ ਦਾ ਪੈਸਾ ਲੈਣ ਲਈ ਕੇਂਦਰ ਸਰਕਾਰ ਕੋਲ ਗਈ ਹੈ।