ਚੰਡੀਗੜ੍ਹ 24 ਮਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀ ਐੱਮ ਭਗਵੰਤ ਮਾਨ ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਟਵੀਟ ਕਰਦਿਆਂ ਲਿਖਿਆ ਗਿਆ ਕਿ ”ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ ਹਨ।
ਅੱਜ ਪੂਰਾ ਦੇਸ਼ ‘ਆਪ’ ‘ਤੇ ਮਾਣ ਮਹਿਸੂਸ ਕਰ ਰਿਹਾ ਹੈ | ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਦੇ ‘ਤੇ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਇਲਜ਼ਾਮ ਲੱਗੇ ਹਨ | ਇਸਦੇ ਚੱਲਦੇ ਵਿਜੇ ਸਿੰਗਲਾ ਖਿਲਾਫ਼ FIR ਦਰਜ ਹੋਣ ਤੋਂ ਬਾਅਦ ਐਂਟੀ ਕੁਰੱਪਸ਼ਨ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ |