30 ਨਵੰਬਰ 2024: ਸੰਸਦ ਮੈਂਬਰ ਬਣਨ ਤੋਂ ਬਾਅਦ ਪ੍ਰਿਅੰਕਾ ਗਾਂਧੀ (Priyanka Gandhi) ਅੱਜ ਪਹਿਲੀ ਵਾਰ ਵਾਇਨਾਡ(Wayanad) ਦਾ ਦੌਰਾ ਕਰੇਗੀ। ਪ੍ਰਿਅੰਕਾ ਗਾਂਧੀ ਨੇ ਕੇਰਲ ਦੀ ਵਾਇਨਾਡ (Wayanad) ਲੋਕ ਸਭਾ ਉਪ ਚੋਣ ਜਿੱਤੀ ਸੀ। ਰਾਹੁਲ ਗਾਂਧੀ ਦੇ ਵਾਇਨਾਡ ਸੀਟ ਛੱਡਣ ਤੋਂ ਬਾਅਦ ਇੱਥੇ ਉਪ ਚੋਣਾਂ ਹੋਈਆਂ। ਪ੍ਰਿਅੰਕਾ ਇੱਥੇ ਧੰਨਵਾਦ ਰੈਲੀ ਨੂੰ ਸੰਬੋਧਨ ਕਰੇਗੀ।
ਪ੍ਰਿਅੰਕਾ ਪਹਿਲੀ ਵਾਰ 28 ਨਵੰਬਰ ਨੂੰ ਲੋਕ ਸਭਾ ਪਹੁੰਚੀ ਸੀ। ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਇਸ ਦੌਰਾਨ ਪ੍ਰਿਅੰਕਾ ਨੇ ਰਾਹੁਲ ਵਾਂਗ ਆਪਣੇ ਹੱਥ ‘ਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ। ਪ੍ਰਿਯੰਕਾ ਨੇ ਲੋਕ ਸਭਾ ਵਿੱਚ ਆਪਣੇ ਪਹਿਲੇ ਦਿਨ ਕੇਰਲ ਦੀ ਮਸ਼ਹੂਰ ਕਸਾਵੂ ਸਾੜੀ ਪਹਿਨੀ ਸੀ।
ਇਹ ਪਹਿਲੀ ਵਾਰ ਹੈ ਜਦੋਂ ਕਾਂਗਰਸ ਪਾਰਟੀ ਨਾਲ ਜੁੜੇ ਗਾਂਧੀ ਪਰਿਵਾਰ ਦੇ ਤਿੰਨ ਮੈਂਬਰ ਇਕੱਠੇ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਹਨ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵਾਇਨਾਡ ਤੋਂ ਹਨ। ਜਦਕਿ ਸੋਨੀਆ ਗਾਂਧੀ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।